ਬਟਾਲਾ, 17 ਮਈ (ਲਿਕੇਸ਼ ਸ਼ਰਮਾ – ਅਸ਼ਵਨੀ) : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ, ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥਣਾਂ ਦਾ ਭਵਿੱਖ ਰੋਸ਼ਨ ਕਰ ਰਿਹਾ ਹੈ ਅਤੇ ਸਕੂਲ ਨੂੰ ‘ਸਕੂਲ ਆਫ ਐਂਮੀਨੈੱਸ’ ਦਾ ਦਰਜਾ ਮਿਲਣ ਨਾਲ ਵਿਦਿਆਰਥਣਾਂ ਤੇ ਅਧਿਆਪਕਾਂ ਵਿੱਚ ਬਹੁਤ ਉਤਸ਼ਾਹ ਹੈ।ਇਸ ਸਕੂਲ ਦੇ ਵਿਦਿਆਰਥੀ ਏਥੋਂ ਪੜ੍ਹਾਈ ਕਰਕੇ ਵੱਡੇ-ਵੱਡੇ ਅਹੁਦਿਆਂ ਦੇ ਬਿਰਾਜਮਾਨ ਹਨ।ਬਟਾਲਾ ਵਿਧਾਨ ਸਭਾ ਹਲਕਾ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ, ਆਪਣੀ ਨਿਵੇਕਲੀ ਦਿੱਖ ਨਾਲ ਵਿਦਿਆਰਥੀਆਂ ਨੂੰ ਵਧੀਆ ਮਹੌਲ ਦਿੰਦਾ ਹੈ, ਜਿਸ ਨਾਲ ਵਿਦਿਆਰਥੀਆਂ ਦਾ ਪੜ੍ਹਾਈ ਵਿੱਚ ਬਹੁਤ ਮਨ ਲੱਗਦਾ ਹੈ। ਸਕੂਲ ਦੇ ਸਾਰੇ ਵਿਦਿਆਰਥੀ ਆਪਣੀ ਸਕੂਲ ਦੀ ਵਰਦੀ ਵਿੱਚ ਹੀ ਸਕੂਲ ਪਹੁੰਚਦੇ ਹਨ, ਜਿਸ ਨਾਲ ਸਕੂਲ ਵਿੱਚ ਮਾਹੌਲ ਬਹੁਤ ਵਧੀਆ ਜਾਪਦਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਬਲਵਿੰਦਰ ਕੋਰ ਨੇ ਦੱਸਿਆ ਕਿ ਸਕੂਲ ਵਿੱਚ ਕੁਲ 1600 ਵਿਦਿਆਰਥਣਾਂ ਪੜ੍ਹਾਈ ਕਰ ਰਹੀਆਂ ਹਨ। ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਬਹੁਤ ਹੀ ਵਧੀਆ ਹਵਾਦਾਰ 33 ਕਮਰੇ ਬਣਾਏ ਗਏ ਹਨ, 61 ਅਧਿਆਪਕ ਹਨ ਅਤੇ ਸਕੂਲ ਵਿੱਚ ਵੱਖ-ਵੱਖ 12 ਵਿਸ਼ਿਆਂ (ਟਰੇਡ) ਵਿੱਚ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ‘ਸਕੂਲ ਆਫ ਐਮੀਨੈੱਸ’ ਤਹਿਤ 9ਵੀਂ ਜਮਾਤ ਦੀਆਂ 36 ਸੀਟਾਂ ਮਿਲੀਆਂ ਹਨ, ਜਿਸ ਨਾਲ ਵਿਦਿਆਰਥੀ ਬਹੁਤ ਖੁਸ਼ ਤੇ ਉਤਸ਼ਾਹਤ ਹਨ।ਉਨਾਂ ਅੱਗੇ ਦੱਸਿਆ ਕਿ ਮਿਹਨਤੀ ਅਧਿਆਪਕਾਂ ਵੱਲੋਂ ਨਵੇਂ-ਨਵੇਂ ਤਰੀਕਿਆਂ ਨਾਲ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕੀਤੀ ਜਾਂਦੀ ਹੈ। ਸਿੱਖਿਆ ਵਿਭਾਗ ਵੱਲੋਂ ਮੁਹਈਆ ਕਰਵਾਏ ਵੱਖ-ਵੱਖ ਪ੍ਰਾਜੈਕਟਾਂ ਨਾਲ ਵਿਦਿਆਰਥੀਆਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਦਾਖਲਿਆਂ ਦੇ ਵਾਧੇ ਲਈ ਪਿੰਡ ਵਿੱਚ ਜਾ ਕੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪੱਧਰ ਤੋਂ ਵੀ ਘੱਟ ਨਹੀਂ ਹਨ ਸਗੋਂ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆਂ ਸਹੂਲਤਾਂ ਤੇ ਪੜ੍ਹਾਈ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਂਦੀ ਹੈ।