Home ਨੌਕਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

56
0

ਲੁਧਿਆਣਾ, 17 ਮਈ ( ਰਾਜਨ ਜੈਨ)-ਪੰਜਾਬ ਸਰਕਾਰ ਦੁਆਰਾ ਕੀਤੀਆਂ ਜਾ ਰਹੀਆਂ ਸਰਕਾਰੀ ਨਿਯੁਕਤੀਆਂ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ‘6635 ਅਧਿਆਪਕ ਭਰਤੀ’ ਤਹਿਤ ਨਵੇਂ ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਬਲਦੇਵ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ 77 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਨਾਂ ਦੱਸਿਆ ਕਿ ਵਿਭਾਗ ਦੁਆਰਾ ਅਧਿਆਪਕਾਂ ਦੀ ਨਿਯੁਕਤੀ ਉਨਾਂ ਸਕੂਲਾਂ ਵਿੱਚ ਕੀਤੀ ਗਈ ਹੈ ਜਿੱਥੇ ਅਧਿਆਪਕਾਂ ਦੀ ਜਿਆਦਾ ਲੋੜ ਸੀ। ਉਨਾਂ ਦੱਸਿਆ ਕਿ ਅੱਜ ਜ਼ਿਲ੍ਹਾ ਦਫ਼ਤਰ ਲੁਧਿਆਣਾ ਵਿਖੇ ਗੁਰਵੀਰ ਸਿੰਘ (ਇੰਚਾਰਜ ਨਿਯੁਕਤੀਆਂ) ਦੇ ਨਾਲ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਬਹੁਤ ਵਧੀਆ ਢੰਗ ਨਾਲ ਨਿਯੁਕਤੀ ਪੱਤਰ ਦੇਣ ਦਾ ਕੰਮ ਨੇਪਰੇ ਚਾੜ੍ਹਿਆ ਅਤੇ ਕਿਸੇ ਵੀ ਨਵ-ਨਿਯੁਕਤ ਅਧਿਆਪਕ ਨੂੰ ਇੰਤਜ਼ਾਰ ਨਹੀਂ ਕਰਨ ਦਿੱਤਾ ਗਿਆ। ਜ਼ਿਲਾ ਸਿੱਖਿਆ ਅਫ਼ਸਰ ਸਾਹਿਬਾਨ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣਾ ਅਧਿਆਪਨ ਦਾ ਕੰਮ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਮੋਟੀਵੇਟ ਕੀਤਾ।

LEAVE A REPLY

Please enter your comment!
Please enter your name here