ਸਿੱਧਵਾਂਬੇਟ, 17 ਮਈ ( ਲਿਕੇਸ਼ ਸ਼ਰਮਾਂ, ਜਗਰੂਪ ਸੋਹੀ )-ਥਾਣਾ ਸਿੱਧਵਾਂਬੇਟ ਅਤੇ ਸੀ.ਆਈ.ਏ ਸਟਾਫ਼ ਦੀ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ 50 ਗ੍ਰਾਮ ਹੈਰੋਇਨ, 25 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਸੀਆਈਏ ਸਟਾਫ਼ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਬੱਸ ਸਟੈਂਡ ਪਿੰਡ ਲੀਲਾਂ ਮੇਘ ਸਿੰਘ ਕੋਲ ਚੈਕਿੰਗ ਲਈ ਮੌਜੂਦ ਸਨ। ਉਥੇ ਇਤਲਾਹ ਮਿਲੀ ਕਿ ਗੁਰਵਿੰਦਰ ਸਿੰਘ ਉਰਫ਼ ਸੋਨੂੰ ਵਾਸੀ ਮੰਡ ਤਿਹਾੜਾ, ਸੰਦੀਪ ਕੌਰ ਵਾਸੀ ਪਿੰਡ ਬਾਗੀਆਂ ਤੋਂ ਲਿਆ ਕੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਆਪਣੇ ਪਿੰਡ ਦੇ ਆਸ-ਪਾਸ ਹੈਰੋਇਨ ਸਪਲਾਈ ਕਰਦਾ ਹੈ। ਉਹ ਹੈਰੋਇਨ ਦੀ ਸਪਲਾਈ ਕਰਨ ਲਈ ਆਪਣੇ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਿੱਧਵਾਂਬੇਟ ਤੋਂ ਜਗਰਾਉਂ ਵੱਲ ਆ ਰਿਹਾ ਸੀ। ਇਸ ਸੂਚਨਾ ’ਤੇ ਚੱਕੀਆਂ ਵਾਲਾ ਚੌਕ ਸਿੱਧਵਾਂਬੇਟ ਵਿਖੇ ਨਾਕਾਬੰਦੀ ਕਰਕੇ ਗੁਰਵਿੰਦਰ ਸਿੰਘ ਉਰਫ਼ ਸੋਨੂੰ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਗੁਰਵਿੰਦਰ ਸਿੰਘ ਅਤੇ ਸੰਦੀਪ ਕੌਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਪੁਲੀਸ ਚੌਕੀ ਭੂੰਦੜੀ ਦੇ ਇੰਚਾਰਜ ਏਐਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਚੌਕੀ ਭੂੰਦੜੀ ਵਿਖੇ ਚੈਕਿੰਗ ਲਈ ਮੌਜੂਦ ਸਨ। ਉਥੇ ਹੀ ਸੂਚਨਾ ਮਿਲੀ ਕਿ ਕੋਰਟ ਉਮਰਾ ਦੀ ਰਹਿਣ ਵਾਲੀ ਮਲਕੀਤ ਕੌਰ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ। ਜੋ ਆਪਣੇ ਘਰ ਵਿੱਚ ਪਲਾਸਟਿਕ ਦੀ ਕੈਨੀ ੇ ਵਿੱਚ ਸ਼ਰਾਬ ਪਾ ਕੇ ਵੇਚ ਰਹੀ ਹੈ। ਇਸ ਸੂਚਨਾ ’ਤੇ ਛਾਪਾ ਮਾਰ ਕੇ ਮਲਕੀਤ ਕੌਰ ਨੂੰ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੈਕਿੰਗ ਲਈ ਕਿਸ਼ਨਪੁਰਾ ਚੌਂਕ ਵਿਖੇ ਮੌਜੂਦ ਸਨ। ਉਥੇ ਸੂਚਨਾ ਮਿਲੀ ਕਿ ਬਲਜਿੰਦਰ ਸਿੰਘ ਉਰਫ਼ ਪੱਪੂ ਵਾਸੀ ਪਿੰਡ ਭੁਮਾਲ ਪਾਬੰਦੀਸ਼ੁਦਾ ਦਵਾਈਆਂ ਵੇਚਣ ਦਾ ਧੰਦਾ ਕਰਦਾ ਹੈ। ਜੋ ਕਿ ਪਿੰਡ ਭੁਮਾਲ ਤੋਂ ਪਿੰਡ ਸਿੱਧਵਾਂਬੇਟ ਨੂੰ ਨਸ਼ੀਲੀ ਗੋਲੀਆਂ ਲੈ ਕੇ ਪੈਦਲ ਆ ਰਿਹਾ ਹੈ। ਇਸ ਸੂਚਨਾ ’ਤੇ ਬਲਜਿੰਦਰ ਸਿੰਘ ਨੂੰ ਪੁਦੀਨਾ ਫੈਕਟਰੀ ਟੀ ਪੁਆਇੰਟ ਭੁਮਾਲ ਵਿਖੇ ਨਾਕਾਬੰਦੀ ਕਰਕੇ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ।