Home Farmer ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉਚਾ ਰੱਖਣ ਲਈ ਝੋਨੇ ਦੀ ਸਿੱਧੀ...

ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉਚਾ ਰੱਖਣ ਲਈ ਝੋਨੇ ਦੀ ਸਿੱਧੀ ਬਿਜਾਈ ਜਰੂਰੀ : ਮੁੱਖ ਖੇਤੀਬਾੜੀ ਅਫਸਰ

58
0

ਫ਼ਤਹਿਗੜ੍ਹ ਸਾਹਿਬ, 18 ਮਈ ( ਬੌਬੀ ਸਹਿਜਲ, ਧਰਮਿੰਦਰ)-ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਜਿਸ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਸਕੇ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਨੇ ਪਿੰਡ ਚਨਾਰਥਲ ਖੁਰਦ ਦੀ ਸਹਿਕਾਰੀ ਸਭਾ ਵਿਖੇ ਲਗਾਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਐਲਾਨ ਵੀ ਕੀਤਾ ਗਿਆ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਣਾਉਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ। ਇਸੇ ਕੜੀ ਤਹਿਤ ਲਗਾਇਆ ਗਿਆ
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਜਿਸ ਵਿੱਚ ਦੱਸਿਆ ਕਿ ਜਾਵੇਗਾ ਕਿ ਇਸ ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਆ ਸਕਦੀ ਹੈ, ਪ੍ਰੰਤੂ ਜੇਕਰ ਮਾਹਰਾਂ ਵੱਲੋਂ ਸਿਫਾਰਸ਼ ਕੀਤੀਆ ਨਦੀਨ ਨਾਸ਼ਕ ਦਵਾਈਆਂ ਨੂੰ ਸਮੇਂ ਸਿਰ ਅਤੇ ਸਹੀ ਢੰਗ ਨਾਲ ਵਰਤਿਆ ਜਾਵੇ ਤਾਂ ਇਸ ਦੀ ਰੋਕਥਾਮ ਕੀਤੀ ਜਾ ਸਕਦੀ ਹੈ।ਡਾ: ਕੁਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਬਜਾਈ ਤਰ ਵੱਤਰ ਖੇਤ ਵਿੱਚ ਕੀਤੀ ਜਾਵੇ ਅਤੇ ਬੀਜਣ ਤੋਂ ਪਹਿਲਾਂ ਬੀਜ ਨੂੰ 8 ਤੋਂ 12 ਘੰਟੇ ਲਈ ਪਾਣੀ ਵਿੱਚ ਭਿਉਂ ਕੇ ਛਾਂ ਵਿੱਚ ਸੁਕਾ ਕੇ,3 ਗ੍ਰਾਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਸੋਧ ਕੇ ਬਿਜਾਈ ਕੀਤੀ ਜਾਵੇ। ਬੀਜਣ ਤੋਂ ਤੁਰੰਤ ਬਾਅਦ ਪੈਂਡੀਮੈਥਾਲਿਨ 1 ਲੀਟਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕੀਤੀ ਜਾਵੇ। ਸਵੇਰੇ ਜਲਦੀ ਅਤੇ ਸ਼ਾਮ ਨੂੰ ਕੀਤੀ ਸਪਰੇਅ ਜਿਆਦਾ ਅਸਰਦਾਰ ਹੁੰਦੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ 20 ਮਈ 2023 ਤੋਂ ਸ਼ੁਰੂ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਂਦਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਪਾਣੀ ਬਚਾਓ ਪੈਸੇ ਕਮਾਓ ਸਕੀਮ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਕੀਮ ਦਾ ਇੱਕੋ ਇੱਕ ਮੰਤਵ ਪਾਣੀ ਸੰਜਮ ਨਾਲ ਵਰਤ ਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਉਣਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜਿਲ੍ਹੇ ਦੇ ਨੌਜੁਆਨਾਂ ਨੂੰ ਨਸ਼ੇ ਕਰਨ ਦੀ ਬਜਾਏ ਸਵੈ-ਰੋਗਗਾਰ ਵੱਲ ਪ੍ਰੇਰਿਤ ਕੀਤਾ ਜਾ ਸਕੇ।

LEAVE A REPLY

Please enter your comment!
Please enter your name here