ਫਰੀਦਕੋਟ 19 ਮਈ (ਲਿਕੇਸ਼ ਸ਼ਰਮਾ) : ਜਿਲ੍ਹਾ ਬਾਲ ਸੁਰੱਖਿਆ ਅਫਸਰ ਫਰੀਦਕੋਟ ਸ਼੍ਰੀ ਅਮਨਦੀਪ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਵਾਰਡ ਨੰ.3 ਕੋਟਕਪੂਰਾ ਵਿਖੇ ਅਵੇਅਰਨੈੱਸ ਕੈਪ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਦੇ ਕਾਉਂਸਲਰ ਮਾਲਤੀ ਜੈਨ ਵੱਲੋਂ ਬੱਚਿਆ ਨੂੰ ਬਾਲ ਸੋਸ਼ਣ, ਬੱਚਿਆਂ ਦੇ ਅਧਿਕਾਰਾ, ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਇਸ ਤੋ ਇਲਾਵਾ ਸਲੱਮ ਬਸਤੀਆਂ ਦੇ ਬੱਚਿਆਂ ਨੂੰ ਕਬਾੜ ਇੱਕਠਾ ਨਾਂ ਕਰਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ।ਉਨ੍ਹਾਂ ਵਿਭਾਗ ਵੱਲੋਂ ਲੋੜਵੰਦ ਬੱਚਿਆਂ ਲਈ ਚਲਦੀ ਸਪੌਸਰਸ਼ਿਪ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਆਉਟਰੀਚ ਵਰਕਰ ਨੇਹਾ ਰਾਣੀ ਨੇ ਬੱਚਿਆਂ ਨੂੰ ਚਾਈਲਡ ਹੈਲਪ ਲਾਈਨ 247 ਦੇ ਟੋਲ ਫਰੀ ਨੰਬਰ 1098 ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਚਾਈਲਡ ਹੈਲਪ ਲਾਈਨ 2470 ਤੋ 18 ਸਾਲ ਤੱਕ ਦੇ ਲਵਾਰਿਸ ,ਬੇਸਹਾਰਾ, ਗੁੰਮਸ਼ੁਦਾ ਆਦਿ ਬੱਚਿਆ ਦੀ ਮਦਦ ਕਰਦੀ ਹੈ ।ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾਂ ਦੇ ਸਕਦੇ ਹਨ।ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਦਾ ਹੈ।ਇਸ ਤੋ ਇਲਾਵਾ ਬਾਲ ਭਲਾਈ ਕਮੇਟੀ ਦੇ ਮੈਂਬਰ ਸ਼੍ਰੀਮਤੀ ਤਜਿੰਦਰਪਾਲ ਕੌਰ ਵੱਲੋਂ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਲਈ ਸਟੇਸ਼ਰੀ ਅਤੇ ਗਿਫਟ ਵੰਡੇ ਗਏ ।