ਫ਼ਤਿਹਗੜ੍ਹ ਚੂੜੀਆਂ, 19 ਮਈ (ਭਗਵਾਨ ਭੰਗੂ) ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਹਿੱਤ ਲਈ ਵੱਡੇ ਫੈਸਲੇ ਲਏ ਗਏ ਹਨ, ਜਿਸ ਦੇ ਚੱਲਦਿਆਂ ਪੰਜਾਬ ਸਰਕਰ ਵਲੋਂ ਪਨਸਪ ਕਰਮਚਾਰੀਆਂ ਦੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਗਈਆਂ ਹਨ, ਜਿਸ ਨਾਲ ਪਨਸਪ ਮੁਲਾਜ਼ਮਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ਼ ਸਬੰਧੀ ਗੱਲ ਕਰਦਿਆਂ ਸ. ਬਲਬੀਰ ਸਿੰਘ ਪਨੂੰ, ਚੇਅਰਮਨ ਪਨਸਪ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ , ਓਥੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਮਹਿਜ 14 ਮਹਿਨਿਆਂ ਦੇ ਕਾਰਜਕਾਲ ਦੌਰਾਨ 29,000 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ਤੇ ਦਿੱਤੀਆਂ ਗਈਆਂ ਹਨ, 600 ਯੂਨਿਟ ਬਿਜਲੀ ਮਾਫ ਕੀਤੀ ਗਈ, ਆਮ ਲੋਕ ਨੂੰ ਘਰਾਂ ਤੱਕ ਸਿਹਤ ਸਹੂਲਤਾਂ ਪੁਜਦਾ ਕਰਨ ਦੇ ਮੰਤਵ ਨਾਲ ਸੂਬੇ ਅੰਦਰ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਥੇ ਹਜ਼ਾਰਾ ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨਾਂ ਅੱਗੇ ਕਿਹਾ ਕਿ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਹਲਕੇ ਅੰਦਰ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਉਨਾਂ ਵਲੋਂ ਲੋਕਾਂ ਨਾਲ ਮਿਲ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਹਲਕਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ।