Home ਪਰਸਾਸ਼ਨ ਹੁਣ ਸਬ ਰਜਿਸਟਰਾਰ ਲੁਧਿਆਣਾ ਪੱਛਮੀ ਅਤੇ ਜੁਆਇੰਟ ਸਬ ਰਜਿਸਟਰਾਰ ਮੁਲਾਂਪੁਰ ਦਾਖਾ ਦੇ...

ਹੁਣ ਸਬ ਰਜਿਸਟਰਾਰ ਲੁਧਿਆਣਾ ਪੱਛਮੀ ਅਤੇ ਜੁਆਇੰਟ ਸਬ ਰਜਿਸਟਰਾਰ ਮੁਲਾਂਪੁਰ ਦਾਖਾ ਦੇ ਤਜਵੀਜ ਕੁਲੈਕਟਰ ਰੇਟ ਵੀ ਵੈਬਸਾਈਟ ‘ਤੇ ਕੀਤੇ ਗਏ ਅਪਲੋਡ – ਡਿਪਟੀ ਕਮਿਸ਼ਨਰ

69
0

ਲੁਧਿਆਣਾ, 19 ਮਈ ( ਲਿਕੇਸ਼ ਸ਼ਰਮਾਂ ) – ਸਬ ਰਜਿਸਟਰਾਰ ਲੁਧਿਆਣਾ ਪੱਛਮੀ ਅਤੇ ਜੁਆਇੰਟ ਸਬ ਰਜਿਸਟਰਾਰ ਮੁਲਾਂਪੁਰ ਦਾਖਾ ਦੇ ਤਜਵੀਜ ਕੁਲੈਕਟਰ ਰੇਟ ਵੀ ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ Ludhiana.gov.in ‘ਤੇ ਅਪਲੋਡ ਕਰ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹੁਣ ਸਬ ਰਜਿਸਟਰਾਰ ਲੁਧਿਆਣਾ ਪੱਛਮੀ ਅਤੇ ਜੁਆਇੰਟ ਸਬ ਰਜਿਸਟਰਾਰ ਮੁਲਾਂਪੁਰ ਦਾਖਾ ਦੇ ਤਜਵੀਜ ਕੁਲੈਕਟਰ ਰੇਟ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ ਜਿਸ ਸਬੰਧੀ ਕੋਈ ਵੀ ਵਿਅਕਤੀ ਜੇਕਰ ਕੁਲੈਕਟਰ ਰੇਟ ਪ੍ਰਤੀ ਆਪਣਾ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ 26 ਮਈ, 2023 ਤੱਕ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸ ਲਿਖਤੀ ਰੂਪ ਵਿੱਚ ਦੇ ਸਕਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਟੈਂਪ (ਡੀਲਿੰਗ ਆਫ ਅੰਡਰ ਵੈਲਿਯੂਡ ਇੰਨਸਟਰੂਮੈਂਟਸ) ਰੂਲਸ 1983 ਦੇ ਸਬ ਰੂਲ 3-ਏ ਅਧੀਨ ਸਾਲ 2023-24 ਦੇ ਕੁਲੈਕਟਰ ਰੇਟ ਰੀਵਾਈਜ਼ਡ ਕਰਨ ਲਈ ਕਾਰਵਾਈ ਪਹਿਲਾਂ ਹੀ ਆਰੰਭੀ ਜਾ ਚੁੱਕੀ ਹੈ ਜਿਸਦੇ ਤਹਿਤ ਹਰ ਆਮ ਤੇ ਖਾਸ ਵਿਅਕਤੀ ਦੀ ਜਾਣਕਾਰੀ ਹਿੱਤ ਜ਼ਿਲ੍ਹਾ ਲੁਧਿਆਣਾ ਦੀ ਵੈੱਬਸਾਈਟ Ludhiana.nic.in ‘ਤੇ ਸਾਲ 2023-24 ਦੇ ਡਰਾਫਟ ਕੁਲੈਕਟਰ ਰੇਟ (ਸਬ-ਰਜਿਸਟਰਾਰ ਲੁਧਿਆਣਾ ਪੱਛਮੀ ਅਤੇ ਮੁਲਾਂਪੁਰ ਦਾਖਾ ਤੋਂ ਬਿਨ੍ਹਾਂ) ਅਪਲੋਡ ਕੀਤੇ ਗਏ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਜਨਤਾ ਪਾਸੋਂ ਇਨ੍ਹਾਂ ਕੁਲੈਕਟਰ ਰੇਟਾਂ ਪ੍ਰਤੀ ਆਪਣਾ ਸੁਝਾਅ ਦੇਣ ਲਈ 19 ਮਈ, 2023 ਤੱਕ ਦਾ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਸੀ।

LEAVE A REPLY

Please enter your comment!
Please enter your name here