Home Health ਮੋਗਾ ਦੇ 12.51 ਲੱਖ ਪਰਿਵਾਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ...

ਮੋਗਾ ਦੇ 12.51 ਲੱਖ ਪਰਿਵਾਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ

92
0

ਮੋਗਾ, 19 ਮਈ ( ਅਸ਼ਵਨੀ)-ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ ਨੂੰ 5 ਲੱਖ ਰੁਪਏ ਦੀ ਤੱਕ ਦੇ ਮੁਫ਼ਤ ਸਿਹਤ ਬੀਮੇ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਸਕੀਮ ਸਰਕਾਰੀ ਅਤੇ ਸਰਕਾਰ ਵੱਲੋਂ ਇਮਪੈਨਲ ਕੀਤੇ ਗਏ ਹਸਪਤਾਲਾਂ ਵਿੱਚ ਕਾਰਡ ਧਾਰਕਾਂ ਨੂੰ ਕੈਸ਼ਲੈੱਸ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਉਂਦੀ ਹੈ। ਇਸ ਸਕੀਮ ਤਹਿਤ ਛੇ ਵਰਗਾਂ ਦੇ ਲੋਕ ਲਾਭ ਲੈ ਸਕਦੇ ਹਨ ਜਿੰਨ੍ਹਾਂ ਵਿੱਚ ਐਸ.ਈ.ਸੀ.ਸੀ., ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ, ਛੋਟੇ ਵਪਾਰੀ, ਉਸਾਰੀ ਕਿਰਤੀ, ਰਜਿਸਟਰਡ ਪੱਤਰਕਾਰ ਸ਼ਾਮਿਲ ਹਨ।ਮੋਗਾ ਦੇ 12 ਲੱਖ 51 ਹਜ਼ਾਰ 24 ਪਰਿਵਾਰ ਪੋਰਟਲ ਉੱਪਰ ਰਜਿਸਟਰਡ ਹਨ ਜਿਹੜਾ ਕਿ ਯੋਗ ਲਾਭਪਾਤਰੀਆਂ ਦਾ 76 ਫੀਸਦੀ ਬਣਦਾ ਹੈ, ਰਹਿੰਦੇ 24 ਫੀਸਦੀ ਪਰਿਵਾਰਾਂ ਨੂੰ ਇਸ ਪੋਰਟਲ ਉੱਪਰ ਰਜਿਸਟਰਡ ਕਰਵਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ, ਕਿਰਤ ਵਿਭਾਗ, ਆਬਕਾਰੀ ਵਿਭਾਗ ਅਤੇ ਸੇਵਾ ਕੇਂਦਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਰਜਿਸਟਰਡ ਕਰਵਾਉਣ ਲਈ ਅਤੇ ਇਸਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਵਿਭਾਗਾਂ ਵੱਲੋਂ ਢੁਕਵੇਂ ਕੈਂਪ ਲਗਾ ਕੇ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਰੂਪ ਰੇਖਾ ਵੀ ਉਲੀਕੀ ਗਈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਤਹਿਤ ਜਿਹੜੇ ਲਾਭਪਾਤਰੀਆਂ ਦੇ ਪਰਿਵਾਰਕ ਮੈਂਬਰ ਕਾਰਡ ਵਿੱਚ ਜੋੜੇ ਨਹੀਂ ਗਏ ਹਨ ਉਹ ਲਾਭਪਾਤਰੀ ਸੇਵਾ ਕੇਂਦਰਾਂ ਵਿੱਚ ਪਹੁੰਚ ਕਰਕੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਐਡ ਕਰਵਾ ਲੈਣ। ਕਾਰਡਾਂ ਵਿੱਚ ਪਰਿਵਾਰਿਕ ਮੈਂਬਰਾਂ ਐਡ ਕਰਨ ਦਾ ਪ੍ਰੋਸੈਸ ਸਿਰਫ਼ ਸੇਵਾ ਕੇਂਦਰਾਂ ਵਿੱਚ ਹੀ ਕਰਵਾਇਆ ਜਾ ਸਕਦਾ ਹੈ, ਕਾਮਨ ਸਰਵਿਸ ਸੈਂਟਰਾਂ ਵਿੱਚ ਹਾਲੇ ਇਹ ਆਪਸ਼ਨ ਨਹੀਂ ਹੈ।

LEAVE A REPLY

Please enter your comment!
Please enter your name here