ਮੋਗਾ, 20 ਮਈ (ਰੋਹਿਤ ਗੋਇਲ – ਰਾਜਨ ਜੈਨ) : ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਕਿਸਾਨ ਸਨਮਾਨ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ) ਦਰਜ਼ ਨਹੀਂ ਹੋਈ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਕਿ ਉਹ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਪੜਤਾਲ ਤੋਂ ਬਾਅਦ ਪ੍ਰਾਪਤ ਕਰ ਸਕਣ।ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਜਿਹਨਾਂ ਲਾਭਪਾਤਰੀਆਂ ਨੇ ਹੁਣ ਤੱਕ ਈ.ਕੇ.ਵਾਈ.ਸੀ. ਨਹੀਂ ਕਰਵਾਈ ਉਹ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ ਜਾਂ ਕਾਮਨ ਸਰਵਿਸ ਸੈਂਟਰ ਤੋਂ ਈ.ਕੇ.ਵਾਈ.ਸੀ. ਵੀ ਲਾਜ਼ਮੀ ਕਰਵਾ ਲੈਣ।
ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 7340903355 ਉੱਪਰ ਜਾਂ ਈ ਮੇਲ pmkisan98@gmail.com, ਉੱਪਰ ਸੰਪਰਕ ਕਰ ਸਕਦੇ ਹਨ।