Home Protest ਜ਼ਮੀਨਾਂ ਤੇ ਸਰਕਾਰ ਵੱਲੋਂ ਜਬਰੀ ਕਬਜ਼ੇ ਕਰਨ ਦੇ ਵਿਰੋਧ ਵਿੱਚ ਕੀਤੀ ਚਿਤਾਵਨੀ...

ਜ਼ਮੀਨਾਂ ਤੇ ਸਰਕਾਰ ਵੱਲੋਂ ਜਬਰੀ ਕਬਜ਼ੇ ਕਰਨ ਦੇ ਵਿਰੋਧ ਵਿੱਚ ਕੀਤੀ ਚਿਤਾਵਨੀ ਰੈਲੀ

37
0

ਡੇਹਲੋ- 21 ਮਈ ( ਬਾਰੂ ਸੱਗੂ) ਭਾਰਤ ਮਾਲਾ ਪ੍ਰੋਜੈਕਟ ਅਧੀਨ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕੌਡੀਆਂ ਦੇ ਮੁੱਲ ਕਿਸਾਨਾਂ ਦੀਆਂ ਜ਼ਮੀਨਾਂ ਤੇ ਕੀਤੇ ਜਾ ਰਹੇ ਜਬਰੀ ਕਬਜ਼ੇ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ (ਕੋਟ ਆਗਾ) ਅਤੇ ਬੀ ਕੇ ਯੂ ਏਕਤਾ (ਸਿੱਧੂਪੁਰ) ਵੱਲੋਂ ਲੁਧਿਆਣਾ ਦੇ ਪਿੰਡ ਕੋਟ ਆਗਾ ਵਿਖੇ ਚਿਤਾਵਨੀ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਕਿਸਾਨਾਂ ਨੂੰ ਆਪਣੀ ਕਿਰਤ ਦੀ ਰਾਖੀ ਲਈ ਜਥੇਬੰਦ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਸਾਨਾਂ ਮਜ਼ਦੂਰਾਂ ਦੀ ਏਕਤਾ ਤੇ ਜ਼ੋਰ ਦਿੰਦਿਆਂ ਆਖਿਆ ਕਿ ਕੁੱਝ ਲੋਕ ਮਜ਼ਦੂਰਾਂ ਤੇ ਕਿਸਾਨਾਂ ਵਿੱਚ ਪਾੜਾ ਪਾ ਕੇ ਆਪਣੀਆਂ ਰੋਟੀਆਂ ਸੇਕ ਰਹੇ ਹਨ। ਉਹਨਾਂ ਕਿਹਾ ਕਿ ਜਿੰਨਾ ਚਿਰ ਸਰਕਾਰ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਮੰਨ ਕੇ ਕਿਸਾਨਾਂ ਦੀ ਜਿਣਸ ਦੀ ਐਮ ਐਸ ਪੀ ਤਹਿ ਨਹੀ ਕਰਦੀ ਉਨਾਂ ਚਿਰ ਕਿਸਾਨ ਕਰਜ਼ੇ ਦੇ ਜਾਲ ਵਿੱਚੋ ਨਹੀ ਨਿਕਲ ਸਕਦਾ। ਉਹਨਾਂ ਭਾਰਤ ਮਾਲਾ ਪ੍ਰੋਜੈਕਟ ਲਈ ਸਰਕਾਰਾਂ ਵੱਲੋਂ ਕਿਸਾਨਾਂ ਦੀ ਜ਼ਮੀਨਾਂ ਦੇ ਤਹਿ ਕੀਤੇ ਰੇਟ ਰੱਦ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਨੂੰ ਜ਼ਮੀਨਾਂ ਦਾ ਮਾਰਕੀਟ ਰੇਟ ਸਮੇਤ ਸਾਰੇ ਭੱਤਿਆਂ ਦੇ ਦਿੱਤਾ ਜਾਵੇ। ਸੜਕ ਦੇ ਨਾਲ ਬਚਦੀ ਜਮੀਨ ਲਈ ਰਸਤਾ, ਖਾਲ, ਮੋਟਰ ਕੁਨੈਕਸ਼ਨ ਦਿੱਤੇ ਜਾਣ। ਕਿਸਾਨ ਨਾਲ ਬਿਨਾ ਸਹਿਮਤੀ ਤੋ ਜਮੀਨ ਐਕੁਵਾਇਰ ਨਾ ਕੀਤੀ ਜਾਵੇ। ਇਸ ਮੌਕੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਉਹਨਾਂ ਨੂੰ ਸੜਕਾਂ ਉੱਪਰ ਧਰਨੇ, ਰੈਲੀਆਂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਪੀੜਤ ਕਿਸਾਨਾਂ ਨਾਲ ਧੱਕਾ ਨਹੀ ਹੋਣ ਦੇਵੇਗੀ। ਅੱਜ ਦੀ ਰੈਲੀ ਦੀ ਅਗਵਾਈ ਪਰਮਜੀਤ ਸਿੰਘ ਕੋਟ ਆਗਾ, ਕੁਲਦੀਪ ਸਿੰਘ ਗੁੱਜਰਵਾਲ ਅਤੇ ਕਰਮਜੀਤ ਸਿੰਘ ਕੋਟ ਆਗਾ ਨੇ ਕੀਤੀ। ਇਸ ਮੌਕੇ ਹੋਰਨਾ ਤੋ ਇਲਾਵਾ ਬੀ ਕੇ ਯੂ ਏਕਤਾ ( ਸਿੱਧੂਪੁਰ) ਦੇ ਸੁਪਿੰਦਰ ਸਿੰਘ ਬੱਗਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ,ਅਮਰੀਕ ਸਿੰਘ ਹਲਵਾਰਾ ਬਲਾਕ ਕਨਵੀਨਰ ਸੁਧਾਰ,ਕੁਲਦੀਪ ਸਿੰਘ ਸੇਖੋਂ ਸਰਪ੍ਰਸਤ ਬਲਾਕ ਮਾਛੀਵਾੜਾ,ਹਰਦੀਪ ਸਿੰਘ ਬਲਾਕ ਪ੍ਰਧਾਨ ਮਾਛੀਵਾੜਾ,ਅਮਨਦੀਪ ਸਿੰਘ ਭਾਗਪੁਰ,ਗੁਰਚਰਨ ਸਿੰਘ,ਸਵਰਨਜੀਤ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਹਰਪਾਲ ਸਿੰਘ ਕਾਲਖ, ਗੁਰਚਰਨ ਸਿੰਘ ਝੁੰਗੀਆ ਬੇਗ, ਹਰਦਿਆਲ ਸਿੰਘ, ਬਲਜੀਤ ਸਿੰਘ ਸਾਇਆ ਆਦਿ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here