ਮੋਗਾ, 22 ਮਈ ( ਮੋਹਿਤ ਜੈਨ) -ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਲਈ ਸਮੇਂ ਸਮੇਂ ਉੱਪਰ ਸਰਕਾਰੀ ਨੌਕਰੀਆਂ ਕੱਢ ਕੇ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਜ਼ਿਲ੍ਹੇ ਦੇ ਯੋਗ ਪ੍ਰਾਰਥੀਆਂ ਨੂੰ ਹੁਣ ਮੁਫ਼ਤ ਪੰਜਾਬੀ ਸਟੈਨੋਗ੍ਰਾਫੀ ਕੋਰਸ ਹਰ http://tinyurl.com/stenomoga ਉੱਪਰ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਪੱਕੀ ਨੌਕਰੀ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਇਕ ਸਾਲ ਦਾ ਇਹ ਸਟੈਨੋਗ੍ਰਾਫੀ ਕੋਰਸ ਜੋ ਗ੍ਰੇਜ਼ੂਏਟ ਲੜਕੇ-ਲੜਕੀਆਂ ਲਈ ਕਰਨ ਦੇ ਯੋਗ ਹੋਵੇਗਾ। ਕੋਰਸ ਉਪਰੰਤ ਭਾਸ਼ਾ ਵਿਭਾਗ ਵੱਲੋਂ ਟੈਸਟ ਲਿਆ ਜਾਵੇਗਾ ਅਤੇ ਟੈਸਟ ਪਾਸ ਕਰਨ ਉਪਰੰਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 62392-66860 ਉੱਪਰ ਫੋਨ ਵੀ ਕੀਤਾ ਜਾ ਸਕਦਾ ਹੈ। ਸਿੱਖਿਆਰਥੀਆਂ ਨੂੰ ਇਹ ਕੋਰਸ ਤਜਰਬੇਕਾਰ ਸਟਾਫ਼ ਵੱਲੋਂ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਯੋਗ ਚਾਹਵਾਨ ਨੌਜਵਾਨ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾ ਕੇ ਲਾਭ ਲੈਣ, ਕਿਉਂਕਿ ਇਸ ਕੋਰਸ ਜਰੀਏ ਸਿੱਖਿਆਰਥੀਆਂ ਨੂੰ ਸਰਕਾਰੀ ਨੌਕਰੀ ਲੈਣ ਵਿੱਚ ਮੱਦਦ ਮਿਲੇਗੀ।