ਲੁਧਿਆਣਾ, 22 ਮਈ ( ਅਮਨਦੀਪ ਰੀਹਲ, ਵਿਕਾਸ ਮਠਾੜੂ)-ਲੁਧਿਆਣਾ ਦੇ ਰੇਲਵੇ ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਰੇਲਵੇ ਸਟੇਸ਼ਨ ਤੋਂ ਲੈ ਕੇ ਘੰਟਾ ਘਰ ਤੱਕ ਮਸ਼ਾਲ ਮਾਰਚ ਕੱਢਿਆ। ਇਸ ਮੌਕੇ ਮੁਲਾਜ਼ਮਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਹਿਤਾ ਤੇ ਡਾਕਾ ਮਾਰਿਆ ਗਿਆ ਹੈ ਜੋਂ ਬਰਦਾਰਸ਼ਤ ਨਹੀਂ ਕੀਤਾ ਜਾਵੇਗਾ।