Home ਪਰਸਾਸ਼ਨ 2015-ਬੈਚ ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)...

2015-ਬੈਚ ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਅਹੁਦਾ ਸੰਭਾਲਿਆ

33
0

ਲੁਧਿਆਣਾ, 24 ਮਈ ( ਰਾਜਨ ਜੈਨ ) – 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਵਧੀਕ ਮੁੱਖ ਪ੍ਰਸ਼ਾਸ਼ਕ (ਏ.ਸੀ.ਏ.) ਗਲਾਡਾ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਕੋਵਿਡ-19 ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਮਹਾਂਮਾਰੀ ਦੇ ਫੈਲਣ ਨੂੰ ਨਿਯੰਤਰਿਤ ਕਰਨ ਵਿੱਚ ਵੀ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਅਹੁਦਾ ਸੰਭਾਲਦਿਆਂ ਸੰਦੀਪ ਕੁਮਾਰ ਨੇ ਕਿਹਾ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਪੇਂਡੂ ਖੇਤਰਾਂ ਸਬੰਧੀ ਨੀਤੀਆਂ/ਯੋਜਨਾਵਾਂ ਨੂੰ ਹੋਰ ਬਿਹਤਰ ਅਤੇ ਪ੍ਰਭਾਵ੍ਵਾਲੀ ਢੰਗ ਨਾਲ ਲਾਗੂ ਕਰਨ ਨੂੰ ਪ੍ਰਮੁੱਖ ਤਰਜੀਹ ਦੇਣਗੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਅਤੇ ਇਲਾਕਾ ਨਿਵਾਸੀਆਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸੰਦੀਪ ਕੁਮਾਰ ਨੇ ਇਹ ਵੀ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਇੱਕ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਵਿਧੀ ਲਾਗੂ ਕੀਤੀ ਜਾਵੇ।ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ ਅਤੇ ਨਾਲ ਹੀ ਲੋਕਾਂ ਨੂੰ ਸੇਵਾਵਾਂ ਦੀ ਪਾਰਦਰਸ਼ਤਾ ਅਤੇ ਸਮੇਂ ਸਿਰ ਸਪੁਰਦਗੀ ਨੂੰ ਵੀ ਯਕੀਨੀ ਬਣਾਉਣ।

LEAVE A REPLY

Please enter your comment!
Please enter your name here