Home crime ਗੁਰਦੁਆਰਾ ਅਜੀਤਸਰ ਸਾਹਿਬ ‘ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ  

ਗੁਰਦੁਆਰਾ ਅਜੀਤਸਰ ਸਾਹਿਬ ‘ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ  

138
0

ਸੱਚਖੰਡ ਸਾਹਿਬ ‘ਚ ਬਿਰਾਜਮਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਹੋਏ ਅਗਨਭੇਂਟ

 ਜਗਰਾਉਂ, 30 ਮਾਰਚ ( ਹਰਵਿੰਦਰ ਸਿੰਘ ਸੱਗੂ, ਰਾਜੇਸ਼ ਜੈਨ, ਭਗਵਾਨ ਭੰਗੂ)-ਸਥਾਨਕ ਰਾਏਕੋਟ ਅੱਡਾ ਸਥਿਤ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਵਿਖੇ ਮੰਗਲਵਾਰ ਦੀ ਰਾਤ ਨੂੰ ਸੱਚਖੰਡ ਸਾਹਿਬ ‘ਚ ਲੱਗੇ ਪੱਖੇ ‘ਚੋਂ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਨਾਲ ਸੱਚਖੰਡ ਸਾਹਿਬ ਚ ਬਿਰਾਜਮਾਨ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨੀ ਭੇਂਟ ਹੋ ਗਏ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਰਾਤ ਕਰੀਬ 12 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਉੱਠ ਕੇ ਦੇਖਿਆ ਕਿ ਸ੍ਰੀ ਦਰਬਾਰ ਸਾਹਿਬ ਵਿਚੋਂ ਧੂੰਆਂ ਨਿਕਲ ਰਿਹਾ ਸੀ।  ਜਿਸ ਦੀ ਜਾਣਕਾਰੀ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਡਾ: ਅਮਰੀਕ ਸਿੰਘ ਗਿੱਲ ਨੂੰ ਫ਼ੋਨ ‘ਤੇ ਦਿੱਤੀ |  ਪ੍ਰਧਾਨ ਅਮਰੀਕ ਸਿੰਘ ਅਤੇ ਇਲਾਕੇ ਦੀ ਸੰਗਤ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।  ਜਦੋਂ ਤੱਕ ਅੱਗ ਬੁਝਾਈ ਗਈ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ।  ਸੱਚਖੰਡ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਮੇਤ ਪੱਖਾ, ਏ.ਸੀ ਅਤੇ ਹੋਰ ਸਾਮਾਨ ਬੁਰੀ ਅਗਨੀ ਭੇਂਟ ਹੋ ਚੁੱਕਾ ਸੀ।  ਇਸ ਸਬੰਧੀ ਸੂਚਨਾ ਮਿਲਦਿਆਂ ਹੀ ਤਰਨਾ ਦਲ ਨਹਿੰਗ ਸਿੰਘ ਜੱਥੇਬੰਦੀ ਦੇ ਆਗੂ ਸੁਖਦੇਵ ਸਿੰਘ ਲੋਪੋ ਅਤੇ ਹੋਰ ਸਿੱਖ ਸ਼ਖਸੀਅਤਾਂ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪੁੱਜੀਆਂ।  ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕੀਤੀ।  ਮੌਕੇ ’ਤੇ ਡੀਐਸਪੀ ਦਲਜੀਤ ਸਿੰਘ ਵਿਰਕ, ਥਾਣਾ ਇੰਚਾਰਜ ਹੀਰਾ ਸਿੰਘ, ਏਐਸਆਈ ਸੁਰਜੀਤ ਸਿੰਘ, ਨਰਿੰਦਰਪਾਲ ਸਿੰਘ, ਰਣਧੀਰ ਸਿੰਘ, ਗੁਰਦੀਪ ਸਿੰਘ ਮੌਕੇ ’ਤੇ ਪੁੱਜੇ।  ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਗਈ।  ਜਿਸ ‘ਚ ਅੱਗ ਲੱਗਣ ਦੀ ਘਟਨਾ ਸਾਫ ਦਿਖਾਈ ਦੇ ਰਹੀ ਸੀ, 10 ਮਿੰਟ ਦੀ ਵੀਡੀਓ ‘ਚ ਪੱਖੇ ਤੋਂ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦੀ ਪੂਰੀ ਘਟਨਾ ਸਾਹਮਣੇ ਆ ਰਹੀ ਸੀ।  ਇਸ ਮੌਕੇ ਨਹਿੰਗ ਸਿੰਘ ਜੱਥੇਬੰਦੀ ਦੇ ਮੁਖੀ ਸੁਖਦੇਵ ਸਿੰਘ ਨੇ ਸਮੂਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਗੁਰੂ ਸਹਿਬ ਦੀ ਸੇਵਾ ਸੰਭਾਲ ਲਈ ਉਚੇਚੇ ਤੌਰ ‘ਤੇ ਕਰਨ ਬੇਨਤੀ ਕੀਤੀ | ਉਨਾ ਕਿਹਾ ਕਿ ਦਰਬਾਰ ਸਾਹਿਬ ਜਾਂ ਸੱਚਖੰਡ ਸਾਹਿਬ ਵਿੱਚ ਪੱਖਾ ਜਾਂ ਏਸੀ ਨਾ ਚਲਾਓ।  ਇਸ ਮੌਕੇ ਪਛਚਾਤਾਪ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਗੁਰੂ ਮਰਿਯਾਦਾ ਅਨੁਸਾਰ ਗੋਇੰਦਵਾਲ ਸਾਹਿਬ ਵਿਖੇ ਪਹੁੰਚਾਏ ਗਏ। ਡੀਐਸਪੀ ਦਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।ਜਿਸ ਲਈ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here