Home Education ਐਮ.ਬੀ.ਏ. ਵਿੱਚ ਦਾਖਲਾ ਲੈਣ ਦੀਆਂ ਚਾਹਵਾਨ ਲੜਕੀਆਂ ਲਈ ਸੁਨਿਹਰੀ ਮੌਕਾ

ਐਮ.ਬੀ.ਏ. ਵਿੱਚ ਦਾਖਲਾ ਲੈਣ ਦੀਆਂ ਚਾਹਵਾਨ ਲੜਕੀਆਂ ਲਈ ਸੁਨਿਹਰੀ ਮੌਕਾ

32
0

ਕੈਟ ਦੀ ਮਿਲੇਗੀ ਮੁਫ਼ਤ ਕੋਚਿੰਗ-ਜ਼ਿਲਾ ਰੋਜ਼ਗਾਰ ਅਫ਼ਸਰ

ਮੋਗਾ, 25 ਮਈ ( ਅਸ਼ਵਨੀ) -ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਦੇ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਉਨਾਂ ਦੀ ਰੋਜ਼ਗਾਰ ਹਾਸਲ ਕਰਨ ਵਿੱਚ ਅਤੇ ਸਹੀ ਖੇਤਰ ਦੀ ਚੋਣ ਕਰਵਾਉਣ ਲਈ ਯਤਨਸ਼ੀਲ ਰਹਿ ਰਿਹਾ ਹੈ।ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਹੁਣ ਪ੍ਰਯਾਸ ਐਨ.ਜੀ.ਓ. ਵੱਲੋਂ ਪੰਜਾਬ ਦੀਆਂ ਲੜਕੀਆਂ ਲਈ ਇੱਕ ਵਿਸੇਸ਼ “ਪੰਜਾਬ 100” ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਤਹਿਤ 100 ਲੜਕੀਆਂ ਨੂੰ ਆਈ.ਆਈ.ਐਮ./ਐਮ.ਬੀ.ਏ. ਦੇ ਦਾਖਲੇ ਲਈ ਲਏ ਜਾਂਦੇ ਟੈਸਟ ਕੈਟ ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਸ ਮੰਤਵ ਲਈ ਮਿਤੀ 28 ਮਈ, 2023 ਨੂੰ ਫਿਜ਼ੀਕਲ ਮੋਡ ਰਾਂਹੀ ਟੈਸਟ ਲਿਆ ਜਾ ਰਿਹਾ ਹੈ, ਟੈਸਟ ਅਤੇ ਇੰਟਰਵਿਊ ਵਿੱਚ ਪਾਸ 100 ਵਿਦਿਆਰਥਨਾਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਟੈਸਟ ਲਈ ਮਿਤੀ 27 ਮਈ, 2023 ਦੁਪਹਿਰ 2 ਵਜੇ ਤੱਕ :www.punjab100.com ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
ਜ਼ਿਲਾ ਰੋਜ਼ਗਾਰ ਅਫ਼ਸਰ ਨੇ ਯੋਗ ਲੜਕੀਆਂ ਨੂੰ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿਹਾ ਇਸ ਸਬੰਧੀ ਜਿਆਦਾ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਦੇ ਸੰਪਰਕ ਨੰ 62392-66860 ਉੱਪਰ ਫੋਨ ਵੀ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here