Home Health ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜਿਲ੍ਹਾ ਕੋਰ ਕਮੇਟੀ ਦੀ ਮੀਟਿੰਗ

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜਿਲ੍ਹਾ ਕੋਰ ਕਮੇਟੀ ਦੀ ਮੀਟਿੰਗ

35
0

ਫਤਿਹਗੜ੍ਹ ਸਾਹਿਬ, 25 ਮਈ ( ਬੌਬੀ ਸਹਿਜਲ, ਧਰਮਿੰਦਰ )- ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਵਿਸ਼ਵ ਤੰਬਾਕੂ ਵਿਰੁੱਧ ਦਿਵਸ ਮਨਾਏ ਜਾਣ ਸਬੰਧੀ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਜਿਲ੍ਹਾ ਕੰਪਲੈਕਸ ਵਿਖੇ ਕੀਤੀ ਗਈ।ਇਸ ਵਿਚ ਹਦਾਇਤ ਕੀਤੀ ਗਈ ਕਿ 31 ਮਈ ਤੱਕ ਵਿਸ਼ਵ ਤੰਬਾਕੂ ਵਿਰੁੱਧ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕੋਟਪਾ ਐਕਟ 2003, ਤੰਬਾਕੂ ਦੇ ਬੁਰੇ ਪ੍ਰਭਾਵਾਂ, ਤੰਬਾਕੂ ਯੁਕਤ ਪਦਾਰਥਾਂ ਤੇ 85 ਫੀਸਦੀ ਚੇਤਾਵਨੀ ਫੋਟੋ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੁਆਰ ਤੰਬਾਕੂ ਵੇਚਣ ਅਤੇ ਖਰੀਦਣ ਤੇ ਮਨਾਹੀ ਅਤੇ ਕੋਟਪਾ ਐਕਟ ਦੀਆਂ ਸਾਰੀਆਂ ਧਾਰਾਵਾਂ ਬਾਰੇ ਜਾਗਰੂਕ ਕਰਨ ਵਿਚ ਸਹਿਯੋਗ ਕੀਤਾ ਜਾਵੇ।ਜਿਲ੍ਹੇ ਅਧੀਨ ਆਉਂਦੇ ਬਲਾਕ, ਸਕੂਲ, ਜਨਤਕ ਥਾਵਾਂ, ਹੋਟਲ , ਢਾਬੇ, ਪੈਲੇਸ, ਮੇਲਿਆਂ, ਦੌਰਾਨ ਸਮੂਹ ਇਕੱਠ ਨੂੰ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ, ਸੈਮੀਨਾਰ, ਵਰਕਸ਼ਾਪ ਮੀਟਿੰਗ, ਅਤੇ ਗਰੁੱਪ ਮੀਟਿੰਗਾ ਰਾਹੀ ਤੰਬਾਕੂ ਦਾ ਸੇਵਨ ਕਰਨ ਤੇ ਹੋਣ ਵਾਲੀਆਂ ਬੀਮਾਰੀਆਂ ਬਾਰੇ ਜਾਗਰੂਕ ਕੀਤਾ ਜਾਵੇ।ਇਸ ਐਕਟ ਨੂੰ ਸਫਲ਼ਤਾ ਨਾਲ ਲਾਗੂ ਕਰਨ ਸਮੇਂ ਵੱਖ ਵੱਖ ਵਿਭਾਗ ਅਤੇ ਸਮਾਜਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇ।ਸਕੂਲ ਕਾਲਜਾ ਵਿਚ ਦੇ ਅੰਦਰ ਅਤੇ ਬਾਹਰ ਤੰਬਾਕੂਨੋਸ਼ੀ ਰਹਿਤ ਖੇਤਰ ਦੇ ਫਲੈਕਸ ਲਗਵਾਏ ਜਾਣ, ਸਕੂਲ ਦੀ ਬਾਹਰਲੀ ਦੀਵਾਰ ਤੋਂ 100 ਗਜ ਦੇ ਘੇਰੇ ਅੰਦਰ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਨਾ ਹੋਣਾ ਯਕੀਨੀ ਬਣਾਇਆ ਜਾਵੇ, ਸਕੂਲੀ ਵਿਦਿਆਰਥੀਆਂ ਦੀਆਂ ਰੈਲੀਆਂ, ਪੇਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ।ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨੇ ਅਤੇ ਚਲਾਨ ਕੀਤੇ ਜਾਣ।ਪਿੰਡਾਂ ਅਤੇ ਸ਼ਹਿਰਾਂ ਵਿਚ ਤੰਬਾਕੂ ਦੇ ਮਾੜੇ ਪ੍ਰਭਵਾਂ ਬਾਰੇ ਜਾਗਰੂਕਤਾ ਕੈਂਪ ਲਗਵਾਏ ਜਾਣ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਜਿਲ੍ਹਾ ਸਿਹਤ ਅਫਸਰ ਕਮ ਨੋਡਲ ਅਫਸਰ ਡਾ. ਨਵਜੋਤ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਰਿੰਦਰ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜ਼ੇਸ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਤੇ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here