ਫਾਜ਼ਿਲਕਾ 26 ਮਈ (ਰੋਹਿਤ ਗੋਇਲ – ਰਾਜ਼ਨ ਜੈਨ) : ਕਾਰਜ ਸਾਧਕ ਅਫਸਰ ਬਲਵਿੰਦਰ ਸਿੰਘ ਦੇ ਦਿਸ਼ਾ—਼਼ਨਿਰਦੇਸ਼ਾ ਤੇ ਨਗਰ ਪੰਚਾਇਤ ਅਰਨੀਵਾਲਾ ਦੀ ਟੀਮ ਵੱਲੋਂ ਗਤੀਵਿਧੀਆਂ ਕਰਦੇ ਹੋਏ ਅਰਨੀਵਾਲਾ ਬਜਾਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਤੇੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਨਗਰ ਪੰਚਾਇਤ ਦੀ ਟੀਮ ਵਲੋਂ ਲਗਭਗ 30 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਵੀ ਜਬਤ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਕਾਰਵਾਈ ਕਰਦੇ ਹੋਏ 47 ਕਿਲੋ ਪਲਾਸਟਿਕ ਜਬਤ ਕੀਤਾ ਗਿਆ।
ਨਗਰ ਪੰਚਾਇਤ ਅਰਨੀਵਾਲਾ ਦੀ ਟੀਮ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ *ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਲਗਾਤਾਰ ਕਾਰਵਾਈਆਂ ਆਰੰਭੀਆਂ ਜਾਂਦੀਆਂ ਹਨ ਤੇ ਪੰਚਾਇਤ ਖੇਤਰ ਅਧੀਨ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜ਼ੋ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਪੂਰਨ ਤੌਰ ਤੇ ਬੰਦ ਹੋ ਸਕੇ।ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਮੁਕੰਮਲ ਤੌਰ ਤੇ ਬੰਦ ਕੀਤੀ ਜਾਵੇ ਨਹੀਂ ਤਾਂ ਲਗਾਤਾਰ ਕਾਰਵਾਈਆਂ ਕਰਦਿਆਂ ਜ਼ੁਰਮਾਨਾ ਲਗਾਇਆ ਜਾਵੇਗਾ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਰੀਦਦਾਰੀ ਕਰਨ ਸਮੇਂ ਘਰ ਤੋਂ ਹੀ ਕਪੜੇ ਦੇ ਬਣੇ ਬੈਗ ਲੈ ਕੇ ਜਾਇਆ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ।ਇਸ ਮੌਕੇ ਨਗਰ ਪੰਚਾਇਤ ਅਰਨੀਵਾਲਾ ਤੋਂ ਸੀ.ਐਫ. ਕੁਲਵਿੰਦਰ ਸਿੰਘ, ਵਿਸ਼ਾਲ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।