30 ਮਈ ਤੱਕ ਪੁਲਿਸ ਰਿਮਾਂਡ ਹਾਸਿਲ
ਜਗਰਾਓਂ , 26 ਮਈ ( ਭਗਵਾਨ ਭੰਗੂ, ਜਗਰੂਪ ਸੋਹੀ)– ਬਠਿੰਡਾ ਜੇਲ੍ਹ ‘ਚ ਨਜ਼ਰਬੰਦ ਗੈਂਗਸਟਰ ਗਗਨਦੀਪ ਉਰਫ਼ ਜੱਜ ਨੂੰ ਜਗਰਾਉਂ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ। ਜਾਣਕਾਰੀ ਅਨੁਸਾਰ ਜਗਰਾਉਂ ਵਿੱਚ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਥਾਣਾ ਸਿਟੀ ਵਿੱਚ ਦਰਜ ਹੋਏ ਕੇਸ ਵਿੱਚ ਗਗਨਦੀਪ ਸਿੰਘ ਉਰਫ਼ ਜੱਜ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ‘ਚ ਉਸ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਸੀਆਈਏ ਸਟਾਫ਼ ਦੀ ਪੁਲੀਸ ਪਾਰਟੀ ਵੱਲੋਂ ਬਠਿੰਡਾ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਸ ਨੂੰ 30 ਮਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਅਜੇ ਵੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਉਸ ਖ਼ਿਲਾਫ਼ 19 ਦੇ ਕਰੀਬ ਕੇਸ ਦਰਜ ਹਨ।