Home Political ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੁਡੀਪੁਰ ਵਿਖੇ ਗੰਦੇ ਪਾਣੀ ਦੇ ਨਿਕਾਸੀ ਲਈ...

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੁਡੀਪੁਰ ਵਿਖੇ ਗੰਦੇ ਪਾਣੀ ਦੇ ਨਿਕਾਸੀ ਲਈ ਛੱਪੜ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

22
0


ਬਟਾਲਾ, 29 ਮਈ (ਬੋਬੀ ਸਹਿਜਲ – ਧਰਮਿੰਦਰ) : ਵਿਧਾਨ ਸਭਾ ਹਲਕਾ ਬਟਾਲਾ ਦੇ ਪੇਂਡੂ ਤੇ ਸ਼ਹਿਰੀ ਖੇਤਰ ਵਿੱਚ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਤੇ ਪੁਜਦਾ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਡੁਡੀਪੁਰ ਵਿਖੇ ਗੰਦੇ ਪਾਣੀ ਦੇ ਨਿਕਾਸੀ ਲਈ ਬਣਨ ਵਾਲੇ ਛੱਪੜ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਕੀਤਾ।ਇਸ ਮੌਕੇ ਬੀਡੀਪੀਓ ਗੁਰਜੀਤ ਸਿੰਘ ਅਤੇ ਪਿੰਡ ਵਾਸੀ ਮੋਜੂਦ ਸਨ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਲੋਕਾਂ ਦੀ ਵੱਡੀ ਸਮੱਸਿਆ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਨੋਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦੇ ਮੰਤਵ ਨਾਲ ਪਿੰਡਾਂ ਅੰਦਰ ਖੇਡ ਸਟੇਡੀਆਂ ਉਸਾਰੇ ਜਾ ਰਹੇ ਹਨ, ਯੂਥ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਿੰਡਾਂ ਅੰਦਰ ਖੂਬਸੂਰਤ ਪਾਰਕ ਬਣਾਏ ਜਾ ਰਹੇ ਹਨ, ਸਟਰੀਟ ਲਾਈਟਸ ਲਗਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ. ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋੋਂ ਆਪਣੇ 14 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here