ਜਗਰਾਉ (ਜਗਰੂਪ ਸੋਹੀ) ਲਾਲਾ ਲਾਜਪਤ ਰਾਏ ਕੰਨਿਆ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਵਿਖੇ ਮਾਨਯੋਗ ਐਸ ਐਸ ਪੀ ਜਗਰਾਓਂ ਰੂਰਲ ਨਵਨੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਗੁਰਬਿੰਦਰ ਸਿੰਘ ਡੀ ਐਸ ਪੀ ਟ੍ਰੈਫਿਕ ਜਗਰਾਓਂ ਦੀ ਅਗਵਾਈ ਹੇਠ ਏ ਐਸ ਆਈ ਹਰਪਾਲ ਸਿੰਘ ਮਾਨ ਇੰਨਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜ਼ੋ ਵਧ ਰਹੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਮੰਜੂ ਬਾਲਾ ਅਤੇ ਸਾਰੇ ਟੀਚਰ ਹਾਜ਼ਰ ਸਨ ਅਤੇ ਉਹਨਾਂ ਨੇ ਇਸ ਸ਼ਲਾਘਾਯੋਗ ਕਦਮ ਲਈ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ,,