Home Farmer ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਦਾ ਲਾਭ ਲੈਣ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਦਾ ਲਾਭ ਲੈਣ

49
0

25 ਜੂਨ ਤੱਕ ਵੈਬਸਾਈਟ agrimachinerypb.com ’ਤੇ ਰਜਿਸਟਰੇਸ਼ਨ ਕਰਵਾਉਣ
ਬਟਾਲਾ, 1 ਜੂਨ (ਭਗਵਾਨ ਭੰਗੂ) : ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਇਹ ਸਬਸਿਡੀ ਲੈਣ ਲਈ ਕਿਸਾਨ 25 ਜੂਨ 2023 ਤੱਕ ਵੈਬਸਾਇਟ agrimachinerypb.com `ਤੇ ਰਾਜਿਸਟਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜੋ ਮੁਹਿੰਮ ਚਲਾਈ ਜਾ ਰਹੀ ਹੈ, ਕਿਸਾਨਾਂ ਨੂੰ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਕਰਕੇ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ ਬਚਤ ਕਰ ਸਕਾਂਗੇ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ।

LEAVE A REPLY

Please enter your comment!
Please enter your name here