ਫਾਜ਼ਿਲਕਾ, 1 ਜੂਨ (ਬੋਬੀ ਸਹਿਜਲ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਇਕ ਦਿਨੀਂ ਰਾਜ ਪੱਧਰੀ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਰਾਜ ਪੱਧਰੀ ਰੋਜਗਾਰ ਮੇਲਾ 7 ਜੂਨ ਨੂੰ ਪੂਰੇ ਸੂਬੇ ਅੰਦਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੌਰਾਨ ਵੱਖ—ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ – ਨਿਰਦੇਸ਼ਾਂ ਤੇ 7 ਜੂਨ 2023 ਨੂੰ ਇਕ ਦਿਨੀਂ ਰੋਜਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਰੋਜਗਾਰ ਮੇਲੇ ਵਿਚ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੋਜਗਾਰ ਮੇਲੇ ਦੌਰਾਨ 300 ਤੋਂ ਵੱਧ ਅਸਾਮੀਆਂ ਲਈ ਨੌਜਵਾਨਾ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਲਈ ਰਜਿਸਟਰੇਸ਼ਨ ਮੌਕੇ ਤੇ ਹੀ ਕੀਤੀ ਜਾਵੇਗੀ।ਪਲੇਸਮੈਂਟ ਅਫਸਰ ਰਾਜ ਸਿੰਘ ਨੇ ਦੱਸਿਆ ਕਿ 8ਵੀਂ, 10ਵੀਂ, ਬਾਰਵੀਂ, ਗ੍ਰੁੈਜੂਏਸ਼ਨ, ਆਈ.ਟੀ.ਆਈ. ਡਿਪਲੋਮਾ ਹੋਲਡਰ ਆਦਿ ਯੋਗਤਾ ਰੱਖਣ ਵਾਲੇ ਨੌਜਵਾਨ ਰੋਜਗਾਰ ਮੇਲੇ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਯੋਗਤਾ ਦੇ ਆਧਾਰ ਤੇ ਨੋਜਵਾਨਾਂ (ਲੜਕੇ/ਲੜਕੀਆਂ) ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਜ਼ਿਲੇ੍ਹ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਰੋਜਗਾਰ ਮੇਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਅਤੇ ਨੌਕਰੀ ਹਾਸਲ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਰੋਜਗਾਰ ਮੇਲੇ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਲ, ਏ ਬਲਾਕ, ਕਮਰਾ ਨੰ. 502, ਜ਼ਿਲ੍ਹਾ ਰੋਜਗਾਰ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਦਫਤਰ ਦੇ ਹੈਲਪਲਾਈਨ ਨੰਬਰ 89060 22220 *ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।