Home ਨੌਕਰੀ ਬਰਨਾਲਾ ਵਿੱਚ 7 ਜੂਨ ਨੂੰ ਲੱਗੇਗਾ ਰੋਜ਼ਗਾਰ ਮੇਲਾ

ਬਰਨਾਲਾ ਵਿੱਚ 7 ਜੂਨ ਨੂੰ ਲੱਗੇਗਾ ਰੋਜ਼ਗਾਰ ਮੇਲਾ

41
0


ਬਰਨਾਲਾ, 2 ਜੂਨ (ਲਿਕੇਸ਼ ਸ਼ਰਮਾ – ਭਗਵਾਨ ਭੰਗੂ) : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ 7 ਜੂਨ 2023 (ਦਿਨ ਬੁੱਧਵਾਰ) ਨੂੰ ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 7 ਜੂਨ (ਦਿਨ ਬੁੱਧਵਾਰ) ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ, ਨੇੜੇ ਡੀ.ਸੀ ਦਫਤਰ ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਹੁਤ ਸਾਰੀਆਂ ਕੰਪਨੀਆਂ ਜਿਵੇਂ ਕਿ ਅਜਾਇਲ, ਸ਼ੇਅਰ ਇੰਡੀਆ ਫਿੰਨਕੈਪ ਪ੍ਰਾਈਵੇਟ ਲਿਮ., ਐਲ.ਆਈ.ਸੀ, ਪੁਖਰਾਜ ਹੈਲਥ ਕੇਅਰ, ਰਿਲਾਇੰਸ ਨਿਪੋਨ, ਐਸ.ਬੀ.ਆਈ ਲਾਈਫ ਇਨਸ਼ੋਰੈਸ ਤੇ ਸਕਾਈ ਇੰਟਰਨੈਸ਼ਨਲ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਇਸ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਵਿੱਚ ਐਕਟਿਵ ਇੰਡਸਟਰੀ – ਟ੍ਰਾਈਡੈਂਟ, ਆਈ.ਓ.ਐਲ, ਘਨੱਈਆ ਸੋਲਵੈਸ ਆਦਿ ਭਾਗ ਲੈ ਰਹੀਆਂ ਹਨ।
ਇਨ੍ਹਾਂ ਕੰਪਨੀਆਂ ਅਤੇ ਐਕਟਿਵ ਇੰਡਸਟਰੀ ਵਿੱਚ ਵੱਖ-ਵੱਖ ਅਸਾਮੀਆਂ ਲਈ ਵੱਖ ਵੱਖ ਵਿਦਿਅਕ ਯੋਗਤਾ ਅਤੇ ਫਰੈਸ਼ਰ/ਤਜਰਬੇਕਾਰ, ਸਕਿੱਲਡ, ਸੈਮੀ-ਸਕਿੱਲਡ ਅਤੇ ਅਣ-ਸਕਿੱਲਡ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ। ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ ਪਾਸ ਵਿਦਿਅਕ ਯੋਗਤਾ ਤੋਂ ਪੋਸਟ-ਗਰੈਜੂਏਟ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ, ਫਰੈਸ਼ਰ/ਤਜਰਬੇਕਾਰ ਪ੍ਰਾਰਥੀ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਰੋਜ਼ਗਾਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਰਜਿਸਟਰੇਸ਼ਨ ਇਸ ਲਿੰਕ https://forms.gle/rKUeR2KoUqtqDYpA7 ‘ਤੇ ਕਰਨ।
ਨੌਕਰੀ ਲੈਣ ਲਈ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ ਆਦਿ ਨਾਲ ਲੈ ਕੇ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾਵੇ।

LEAVE A REPLY

Please enter your comment!
Please enter your name here