Home crime ਬਠਿੰਡਾ ਚ ਕਬੱਡੀ ਮੁਕਾਬਲੇ ਦੌਰਾਨ ਹੋਈ ਗੋਲੀਬਾਰੀ, ਦੋ ਜ਼ਖ਼ਮੀ

ਬਠਿੰਡਾ ਚ ਕਬੱਡੀ ਮੁਕਾਬਲੇ ਦੌਰਾਨ ਹੋਈ ਗੋਲੀਬਾਰੀ, ਦੋ ਜ਼ਖ਼ਮੀ

260
0


ਬਠਿੰਡਾ, ( ਬਿਊਰੋ)– ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਵਿੱਚ ਇੱਕ ਰੋਜ਼ਾ ਕਬੱਡੀ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਗਤਾ ਭਾਈਕਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਠਾ ਵਿਖੇ ਕਬੱਡੀ ਮੁਕਾਬਲੇ ਕਰਵਾਏ ਜਾ ਰਹੇ ਸਨ। ਟੂਰਨਾਮੈਂਟ ਵਿੱਚ ਇਕ ਖਿਡਾਰੀ ਦੇ ਭਾਰ ਨੂੰ ਲੈ ਕੇ ਖਿਡਾਰੀਆਂ ਅਤੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਿਚਾਲੇ ਝਗੜਾ ਹੋ ਗਿਆ। ਕੁਝ ਨੌਜਵਾਨਾਂ ਨੇ ਟੂਰਨਾਮੈਂਟ ਵਾਲੀ ਥਾਂ ‘ਤੇ ਪਹੁੰਚ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ 12 ਬੋਰ ਦੀ ਰਾਈਫਲ ਅਤੇ ਪਿਸਤੌਲ ਦੀ ਵਰਤੋਂ ਕੀਤੀ ਗਈ। ਗੋਲੀਬਾਰੀ ਕਾਰਨ ਟੂਰਨਾਮੈਂਟ ਦੌਰਾਨ ਇਕੱਠੇ ਹੋਏ ਖੇਡ ਪ੍ਰੇਮੀਆਂ ਵਿੱਚ ਭਗਦੜ ਮੱਚ ਗਈ। ਇਸ ਦੌਰਾਨ ਟੂਰਨਾਮੈਂਟ ਦੌਰਾਨ ਭੀੜ ਵੱਲੋਂ ਗੋਲੀ ਚਲਾਉਣ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਘੇਰ ਕੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ।ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here