Home Political ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਵੱਲੋਂ ਚੇਅਰਰਮੈਨ ਸੇਖੋਂ ਅਤੇ ਚੇਅਰਮੈਨ ਮੁੱਲਾਂਪੁਰ ਦਾ ਮੂੰਹ ਮਿੱਠਾ...

ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਵੱਲੋਂ ਚੇਅਰਰਮੈਨ ਸੇਖੋਂ ਅਤੇ ਚੇਅਰਮੈਨ ਮੁੱਲਾਂਪੁਰ ਦਾ ਮੂੰਹ ਮਿੱਠਾ ਕਰਵਾਇਆ

34
0


ਮੁੱਲਾਂਪੁਰ ਦਾਖਾ 03 ਜੂਨ (ਸਤਵਿੰਦਰ ਸਿੰਘ ਗਿੱਲ) – ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਤੋਂ ਚੇਅਰਮੈਨ ਹਰਨੇਕ ਸਿੰਘ ਸੇਖੋਂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਚੇਅਰਮੈਨ ਬਲੌਰ ਸਿੰਘ ਮੁੱਲਾਂਪੁਰ ਦਾ ਮੰਡੀਂ ਮੁੱਲਾਂਪੁਰ ਦਾਖਾ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਮਾਜਰੀ ਅਤੇ ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ ਸਮੇਤ ਹੋਰ ਆੜ੍ਹਤੀ ਸਾਹਿਬਾਨਾਂ ਨੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ।
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਮਾਜਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਚੇਅਰਮੈਨੀਆਂ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਪਾਰਟੀ ਅੰਦਰ ਦਿਨ-ਰਾਤ ਮਿਹਨਤ ਕਰਨ ਵਾਲੇ ਅਤੇ ਪਾਰਟੀ ਪ੍ਰਤੀ ਵਫਾਦਾਰ ਵਲੰਟੀਅਰਾਂ ਸਮੇਂ ਸਿਰ ਚੰਗੇ ਅਹੁਦੇ ਦੇ ਕੇ ਨਿਵਾਜਦੀ ਹੈ। ਇਸ ਉਕਤ ਦੋਵਾਂ ਚੇਅਰਮੈਨਾਂ ਨੇ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਮਾਣ ਸਤਿਕਾਰ ਉਨ੍ਹਾਂ ਨੂੰ ਦਿੱਤਾ ਗਿਆ ਹੈ, ਉਹ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ ਚੁਕਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਿੱਚ ਸਬਰ ਸੰਤੋਖ ਅਤੇ ਮਿਹਨਤ ਕਰਨ ਵਾਲਿਆਂ ਦੀ ਕਦਰ ਹੈ, ਚਾਹੇ ਉਹ ਕਿਸੇ ਵੀ ਵਰਗ ਜਾਂ ਧਰਮ ਨਾਲ ਕਿਉਂ ਨਾ ਜੁੜਿਆ ਹੋਵੇ। ਇਸ ਮੌਕੇ ਪ੍ਰਧਾਨ ਤੇਲੂ ਰਾਮ ਬਾਂਸਲ, ਹਰਨੇਕ ਸਿੰਘ ਸਰਾਭਾ, ਸਤਿਨਾਮ ਸਿੰਘ ਬੜੈਚ, ਆੜ੍ਹਤੀ ਬਾਬੂ ਰਾਮ ਜੀ, ਰਮਨ ਕੁਮਾਰ, ਅਰੁਣ ਮਲਹੋਤਰਾ ਸਮੇਤ ਹੋਰ ਵੀ ਹਾਜਰ ਸਨ।

LEAVE A REPLY

Please enter your comment!
Please enter your name here