ਜਗਰਾਉਂ, 3 ਮਈ ( ਵਿਕਾਸ ਮਠਾੜੂ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਅਧਿਆਪਕਾਂ ਵੱਲੋਂ ਆਪੋ–ਆਪਣੇ ਵਿਸ਼ੇ ਦੇ ਮੁਖੀ ਵੱਲੋਂ ਸੱਤ ਦਿਨਾਂ ਸਮਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਉਹਨਾਂ ਵੱਲੋਂ ਆਪਣੇ ਸਾਥੀ ਅਧਿਆਪਕਾਂ ਨਾਲ ਮਿਲ ਕੇ ਵਿਸ਼ਿਆਂ ਸੰਬੰਧੀ ਵਿਦਿਆਰਥੀਆਂ ਵਿੱਚ ਪਾਈਆਂ ਜਾਣ ਵਾਲੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਵਿਚਾਰ ਵਟਾਂਦਰਾ ਹੋਇਆ ਤੇ ਵਿਦਿਆਰਥੀਆਂ ਵਿੱਚੋਂ ਪੜ੍ਹਾਈ ਨੂੰ ਲੈ ਕੇ ਉਹਨਾਂ ਦਾ ਮਿਆਰ ਉੱਚਾ ਚੁੱਕਣ ਲਈ ਕਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ । ਇਸ ਮੌਕੇ ਉਹਨਾਂ ਨੂੰ ਕਈ ਤਰਾਂ੍ਹ ਦੀ ਟ੍ਰੇਨਿੰਗ ਵੀ ਦਿੱਤੀ ਗਈ।ਇਸ ਮੌਕੇ ਸਕੂਲ ਦੇ ਪ੍ਰਿੰ: ਡਾ ਅਮਰਜੀਤ ਕੌਰ ਨਾਜ਼ ਨੇ ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਧਿਆਪਕ ਵਰਗ ਹਮੇਸ਼ਾ ਆਪਣੇ–ਆਪ ਨੁੰ ਬਾਲ ਕੇ ਦੂਸਰਿਆਂ ਨੂੰ ਰੌਸ਼ਨੀ ਦਿੰਦਾ ਆ ਰਿਹਾ ਹੈ। ਸਾਡੀ ਕੋਸ਼ਿਸ਼ ਹਮੇਸ਼ਾ ਰਹਿੰਦੀ ਹੈ ਕਿ ਅਸੀਂ ਆਪਣੇ ਸਕੂਲ ਦੇ ਵਿਦਿਆਰਥੀਆਂ ਨੂੰ ਉੱਚ–ਦਰਜੇ ਦੀ ਸਿੱਖਿਆ ਦੇਣ ਲਈ ਹਮੇਸ਼ਾ ਤਤਪਰ ਰਹਿੰਦੇ ਹਾਂ ਤਾਂ ਜੋ ਵਿਦਿਆਰਥੀ ਵਰਗ ਨੂੰ ਆਪਣੇ ਆਉਣ ਵਾਲੇ ਸਮੇਂ ਵਿਚ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਚੇਅਰਮੈਨ ਹਰਭਜਨ ਸਿੰਘ ਜੌਹਲ, ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ, ਅਜਮੇਰ ਸਿੰਘ ਰੱਤੀਆ ਅਤੇ ਸਤਵੀਰ ਸਿੰਘ ਸੇਖੋਂ ਹਾਜ਼ਰ ਸਨ।