Home ਨੌਕਰੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਜੂਨ ਨੂੰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਜੂਨ ਨੂੰ

28
0


ਫਤਹਿਗੜ੍ਹ ਸਾਹਿਬ , 03 ਜੂਨ (ਭਗਵਾਨ ਭੰਗੂ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 05 ਜੂਨ ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਕਮਰਾ ਨੰਬਰ 122 ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਸ ਕੈਂਪ ਵਿੱਚ ਆਈ ਸੀ ਆਈ ਸੀ ਬੈਂਕ ਵੱਲੋਂ ਸੀਨੀਅਰ ਅਫਸਰ ਦੀ ਭਰਤੀ ਕੀਤੀ ਜਾਣੀ ਹੈ। ਇਸ ਭਰਤੀ ਵਿੱਚ ਲੜਕੇ-ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।ਇਸ ਵਿੱਚ ਭਾਗ ਲੈਣ ਲਈ ਉਮਰ ਹੱਦ 18 ਸਾਲ ਤੋਂ 25 ਸਾਲ ਤੱਕ ਅਤੇ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।ਉਨ੍ਹਾਂ ਹੋਰ ਦੱਸਿਆ ਕਿ ਕੈਪ ਵਿੱਚ ਅਜ਼ਾਇਲ ਹਰਬਲ ਲਾਈਫ ਕੰਪਨੀ ਵਿੱਚ ਸੇਲਜ਼ ਏਗਜੀਕਿਊਟੀਵ ਲਈ ਭਰਤੀ ਕੀਤੀ ਜਾਣੀ ਹੈ ਇਸ ਵਿੱਚ ਸਿਰਫ ਲੜਕੀਆਂ ਭਾਗ ਲੈ ਸਕਦੀਆਂ ਹਨ।ਇਸ ਵਿੱਚ ਭਾਗ ਲੈਣ ਲਈ ਉਮਰ ਹੱਦ 18 ਤੋਂ 30 ਸਾਲ ਅਤੇ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਐਕਸਿਸ ਬੈਂਕ ਵਿੱਚ ਸੇਲਜ਼ ਆਫਿਸਰ ਲਈ ਭਰਤੀ ਕੀਤੀ ਜਾਣੀ ਹੈ ਇਸ ਭਰਤੀ ਵਿੱਚ ਲੜਕੇ-ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।ਇਸ ਵਿੱਚ ਭਾਗ ਲੈਣ ਲਈ ਉਮਰ ਹੱਦ 18 ਤੋਂ 30 ਸਾਲ ਅਤੇ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।ਜਿਲ੍ਹਾ ਰੋਜ਼ਗਾਰ ਦਫਤਰ ਵੱਲੋਂ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ। ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕਰ ਸਕਦੇ ਹੋ ਅਤੇ ਹਰ ਰੋਜ਼ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ “DBEE FATEHGARH SAHIB” ਜਾਂ https://t.me/dbeeggsjobs ਜੁਆਇੰਨ ਕਰੋ। ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ: 119-ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here