Home Political ਵਿਧਾਇਕ ਕੁੰਵਰ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ...

ਵਿਧਾਇਕ ਕੁੰਵਰ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ

39
0


ਅੰਮ੍ਰਿਤਸਰ, 5 ਮਈ (ਵਿਕਾਸ ਮਠਾੜੂ – ਅਸ਼ਵਨੀ) : ਵਿਸ਼ਵ ਵਾਤਾਵਰਣ ਦਿਵਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੰਪਨੀ ਬਾਗ ਵਿਖੇ ਪੌਦੇ ਲਗਾਏ ਗਏ। ਇਸ ਦੌਰਾਨ ਵਿਧਾਇਕ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਮਨੁੱਖ ਆਪਣੀ ਜਿੰਦਗੀ ਵਿੱਚ 5 ਪੌਦੇ ਲਗਾਵੇ ਤਾਂ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਣ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣ ਨਾਲ ਹੀ ਨਹੀਂ ਬਲਕਿ ਉਨ੍ਹਾਂ ਦੀ ਦੇਖਭਾਲ ਕਰਨੀ ਵੀ ਜਰੂਰੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਇਸ ਵਾਰ ਵਿਸ਼ਵ ਵਾਤਾਵਰਣ ਦਾ ਥੀਮ ਪਲਾਸਟਿਕ ਦੇ ਪ੍ਰਯੋਗ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਪਲਾਸਟਿਕ ਦੀ ਵਰਤੋਂ ਨੂੰ ਨਾਂਹ ਕਰਨ ਤਾਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਖਤਮ ਹੋ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੀ ਸੰਜਮ ਨਾਲ ਵਰਤੋਂ ਕਰੋ ਇਹ ਕੁਦਰਤ ਦੀ ਵੱਡਮੁੱਲੀ ਦੇਣ ਹੈ।ਤਲਵਾੜ ਨੇ ਕਿਹਾ ਕਿ ਜੇਕਰ ਅਸੀਂ ਹੁਣ ਵੀ ਆਪਣੇ ਵਾਤਾਵਰਣ ਨੂੰ ਨਾ ਬਚਾ ਸਕੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਮੁਆਫ ਨਹੀਂ ਕਰਨਗੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਐਕਸੀਅਨ ਸੰਦੀਪ ਸਿੰਘ,ਅਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here