ਫਿਲੌਰ, 5 ਜੂਨ ( ਰੋਹਿਤ ਗੋਇਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਫਿਲੌਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਜੱਸਲ ਅਤੇ ਸਮੂਹ ਸਟਾਫ ਮੈਂਬਰਾਂ ਨੇ ਕਾਲਜ ਵਿੱਚ ਵੱਖ-ਵੱਖ ਕਿਸਮ ਦੇ ਫਲਦਾਰ ਅਤੇ ਛਾਂ-ਦਾਰ ਬੂਟੇ ਲਾਏ।ਜਿਸ ਵਿੱਚ ਕਟਹਲ, ਅੰਬ, ਲੀਚੀ, ਆੜੂ, ਬਦਾਮ, ਔਲ੍ਹੇ, ਚੀਕੂ, ਅੰਗੂਰ,ਆਲੂ ਬੁਖਾਰੇ,ਬੱਗੂ ਗੋਸ਼ਾ ਆਦਿ ਸ਼ਾਮਲ ਹਨ। ਪ੍ਰਿੰਸੀਪਲ ਡਾ. ਪਰਮਜੀਤ ਕੌਰ ਜੱਸਲ ਹੁਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿੱਚ ਚੌਗਿਰਦਾ ਹਰਿਆ ਭਰਿਆ ਹੈ। ਹਰ ਸਾਲ ਵਾਤਾਵਰਨ ਦਿਹਾੜੇ ‘ਤੇ ਵਿਸ਼ੇਸ਼ ਤੌਰ ‘ਤੇ ਬੂਟੇ ਲਾਏ ਜਾਂਦੇ ਹਨ ਅਤੇ ਨਿਰੰਤਰ ਉਨ੍ਹਾਂ ਦੀ ਦੇਖ ਭਾਲ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਘੱਟ ਤੋਂ ਘੱਟ ਪਲਾਸਟਿਕ ਵਰਤਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਹੀ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸਾਂਭ ਸੰਭਾਲ ਕਰਨ ਅਤੇ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਦੀ ਸਹੁੰ ਚੁੱਕੀ। ਇਸ ਮੌਕੇ ‘ਤੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਰਹੇ।