Home ਪਰਸਾਸ਼ਨ ਸ਼ਹਿਰ ਨੂੰ ਗੰਦਗੀ ਤੋਂ ਨਿਜਾਤ ਦਵਾਉਣ ਲਈ ਸ਼ਹਿਰ ਨਿਵਾਸੀ ਦੇਣ ਸਹਿਯੋਗ-ਪ੍ਰਧਾਨ ਰਾਣਾ

ਸ਼ਹਿਰ ਨੂੰ ਗੰਦਗੀ ਤੋਂ ਨਿਜਾਤ ਦਵਾਉਣ ਲਈ ਸ਼ਹਿਰ ਨਿਵਾਸੀ ਦੇਣ ਸਹਿਯੋਗ-ਪ੍ਰਧਾਨ ਰਾਣਾ

27
0


ਜਗਰਾਉ, 5 ਜੂਨ ( ਲਿਕੇਸ਼ ਸ਼ਰਮਾਂ, ਬੌਬੀ ਸਹਿਜਲ )-ਸ਼ਹਿਰ ਨੂੰ ਗੰਦਗੀ ਤੋਂ ਮੁਕਤ ਕਰਵਾਉਮ ਲਈ ਜਿਥੇ ਨਗਰ ਕੌਂਸਿਲ ਲਦਾਤਾਰ ਯਤਨਸ਼ੀਲ ਹੈ ਉਥੇ ਸ਼ਹਿਰ ਨਿਵਾਸੀ ਸੀ ਇਸ ਵਿਚ ਅਪਣੇ ਵੱਡਮੁੱਲਾ ਯੋਗਦਾਨ ਪਾਉਣ। ਇਹ ਅਪੀਲ ਨਗਰ ਕੌਂਸਿਲ ਪ੍ਰਧਾਨ ਜਤਿੰਦਰ ਪਾਲ ਰਾਣਾ ਨੇ ਕਰਦਿਆਂ ਕਿਹਾ ਕਿ ਨਗਰ ਕੌਂਸਲ ਜਗਰਾਉਂ ਵਲੋਂ ਸ਼ਹਿਰ ਅੰਦਰ ਕੂੜੇ ਕਰਕਟ ਦੀ ਸਮੱਸਿਆ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਫਿਰ ਵੀ ਸ਼ਹਿਰ ਅੰਦਰ ਕੂੜੇ ਦੀ ਸਮੱਸਿਆ ਕਾਫੀ ਗੰਭੀਰ ਹੁੰਦੀ ਜਾ ਰਹੀ ਹੈ। ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਨਗਰ ਕੌਂਸਲ ਵਲੋਂ ਸ਼ਹਿਰ ਅੰਦਰ ਬਣੇ ਕੂੜੇ ਦੇ ਸੈਕੰਡਰੀ ਪੁਆਂਇੰਟਾਂ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ 03 ਨਵੇਂ ਟਾਟਾ ਏਸ ਆਟੋ ਖਰੀਦ ਕਰਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ/ਮੁਹੱਲਿਆਂ ਵਿੱਚੋਂ ਕੂੜੇ ਕਰਕਟ ਇਕੱਤਰ ਕਰਕੇ ਸਿੱਧੇ ਮੇਨ ਡੰਪ ਤੇ ਲਿਜਾਇਜਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਕੰਮ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰ 05 ਨਵੇਂ ਟਾਟਾ ਏਸ ਆਟੋ ਖਰੀਦ ਕੀਤੇ ਗਏ ਹਨ ਜੋ ਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਦਫਤਰ ਵਿਖੇ ਆ ਜਾਣਗੇ। ਸ਼ਹਿਰ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਕੂੜੇ ਕਰਕਟ ਦੇ ਨਿਪਟਾਰੇ ਲਈ ਆਪ ਦਾ ਕੀਮਤੀ ਸਹਿਯੋਗ ਬਹੁਤ ਲੋੜੀਂਦਾ ਹੈ। ਇਸ ਲਈ ਆਪਣੇ ਘਰਾਂ ਅਤੇ ਦੁਕਾਨਾਂ ਵਿਖੇ ਗਿੱਲੇ ਅਤੇ ਸੁੱਕੇ ਕੂੜੇ ਲਈ ਦੋ ਵੱਖ-ਵੱਖ ਡੱਸਟਬਿਨ ਲਗਾਏ ਜਾਣ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਹੀ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਦਿੱਤਾ ਜਾਵੇ। ਆਪ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਬਾ ਕਿ ਜੇਕਰ ਸ਼ਹਿਰ ਵਾਸੀਆਂ ਵਲੋਂ ਇਸ ਕੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ ਤਾਂ ਆਉਣ ਵਾਲੇ ਕੁਝ ਹੀ ਮਹੀਨਿਆਂ ਵਿੱਚ ਜਗਰਾਉਂ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ। ਜੇਕਰ ਸ਼ਹਿਰ ਵਾਸੀਆਂ ਵੱਲੋਂ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖੋ ਵੱਖ ਡੱਸਟਬਿਨ ਲਗਾ ਕੇ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਨਹੀਂ ਦਿੱਤਾ ਜਾਵੇਗਾ ਤਾਂ ਆਉਣ ਵਾਲੇ ਸਮੇਂ ਦੌਰਾਨ ਨਗਰ ਕੌਂਸਲ ਦੇ ਸਫਾਈ ਸੇਵਕਾਂ ਵਲੋਂ ਕੂੜਾ ਕਰਕਟ ਲੈਣ ਤੋਂ ਮਨ੍ਹਾਂ ਵੀ ਕੀਤਾ ਜਾ ਸਕਦਾ ਹੈ। ਇਸ ਲਈ ਉਕਤ ਕੰਮ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਜਾਵੇ।

LEAVE A REPLY

Please enter your comment!
Please enter your name here