ਚੰਡੀਗੜ੍ਹ, 5 ਜੂਨ ( ਵਿਕਾਸ ਮਠਾੜੂ)-ਕੰਪਿਊਟਰ ਅਧਿਆਪਕ ਫਰੰਟ ਪੰਜਾਬ ਦਾ ਵਫ਼ਦ ਫਰੰਟ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਪੰਜਾਬ ਸੈਕਟਰੀਏਟ ਚੰਡੀਗੜ੍ਹ ਵਿਖੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਿਊਟਰ ਅਧਿਆਪਕਾ ਦੀਆਂ ਮੰਗਾਂ ਪੇਅ ਕਮਿਸ਼ਨ, ਪੰਜਾਬ ਸਿਵਲ ਸੇਵਾਵਾਂ ਰੂਲ ਅਤੇ ਮਰਜਿੰਗ ਸਬੰਧੀ ਮਿਲਿਆ। ਇਸ ਉਪਰੰਤ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਸਿੰਘ ਬੈਂਸ ਨੂੰ ਪਿਛਲੀ ਮੀਟਿੰਗ ਦੀ ਲਗਾਤਾਰਤਾ ਵਿੱਚ ਮਿਲਿਆ ਗਿਆ ਅਤੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਜੀ ਨੂੰ ਕੰਪਿਊਟਰ ਅਧਿਆਪਕਾ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਬੇਨਤੀ ਕੀਤੀ ਗਈ। ਸਿੱਖਿਆ ਮੰਤਰੀ ਪੰਜਾਬ ਦਾ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਰਵਈਆ ਪਾਜ਼ਿਟਿਵ ਰਿਹਾ ਤੇ ਸਿੱਖਿਆ ਮੰਤਰੀ ਪੰਜਾਬ ਨੇ ਕੰਪਿਊਟਰ ਅਧਿਆਪਕ ਫਰੰਟ ਨੂੰ ਦੱਸਿਆ ਕੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਤੇ ਕੰਮ ਪ੍ਰੋਸੈਸ ਵਿੱਚ ਹੈ ਤੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਸਾਰਥਿਕ ਹੱਲ ਕੱਢਿਆ ਜਾਵੇਗਾ । ਕੰਪਿਊਟਰ ਅਧਿਆਪਕ ਫਰੰਟ ਵੱਲੋਂ ਅੱਜ ਦੀ ਮੀਟਿੰਗ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਅੱਜ ਦੇ ਇਸ ਵਫ਼ਦ ਵਿੱਚ ਕੰਪਿਊਟਰ ਅਧਿਆਪਕ ਫਰੰਟ ਦੇ ਅਹੁਦੇਦਾਰ ਜਗਜੀਤ ਸਿੰਘ ਰੋਪੜ, ਜਨਰਲ ਸਕੱਤਰ ਨਰਿੰਦਰ ਸਿੰਘ ਕੁਲਾਰ, ਪੰਕਜ ਕੁਮਾਰ, ਅਵਤਾਰ ਸਿੰਘ ਲੁਧਿਆਣਾ, ਭਰਪੂਰ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਸੁਖਜੀਤ ਸਿੰਘ, ਮੱਖਣ ਸਿੰਘ ਲੁਧਿਆਣਾ ਸ਼ਾਮਲ ਸਨ।