Home ਧਾਰਮਿਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਘੱਲੂਘਾਰੇ ਦੇ...

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਘੱਲੂਘਾਰੇ ਦੇ ਸਹੀਦਾਂ ਨੂੰ ਸਮਰਪਿਤ ਸਮਾਗਮ

41
0


ਸਪੇਨ , 5 ਜੂਨ (ਸਤਪਾਲ ਕਾਉਂਕੇ) ਜਰੋਨਾ ਸ਼ਹਿਰ ਤੋ ਨਜ਼ਦੀਕੀ ਪੈਂਦੇ ਪਿੰਡ ਸਾਨਤਾ ਕਲੋਮਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਅਤੇ ਜੂਨ 1984 ਦੇ ਘੱਲੂਘਾਰੇ ਦੇ ਸਹੀਦ ਸਿੰਘਾ, ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਇੱਕ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰੂ ਘਰ ਵਿਖੇ ਕਰਵਾਇਆ ਗਿਆ। ਇਹ ਸਮਾਗਮ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਸਮੂੰਹ ਨਗਰ ਦੀਆਂ ਸੰਗਤਾਂ ਵੱਲੋਂ ਕੀਤਾ ਗਿਆ। ਜਿਸ ਦੌਰਾਨ ਮਿਤੀ 2 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਲਾਹੀ ਬਾਣੀ ਦੇ ਅਖੰਡ ਪਾਠ ਸਾਹਿਬ ਪ੍ਰਕਾਸ ਕਰਵਾਏ ਗਏ । ਇਹ ਅਖੰਡ ਪਾਠਾਂ ਦੇ ਭੋਗ ਮਿਤੀ 4ਜੂਨ ਨੂੰ ਸੰਪਨ ਹੋਏ ।ਇਸ ਸਮੇਂ ਕੀਰਤਨ ਦਰਬਾਰ ਸਜਾਏ ਗਏ। ਰਾਗੀ ਸਿੰਘਾਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ।ਇਸ ਮੌਕੇ ਦੂਰ‌ ਦੂਰ ਤੋ ਆਈਆ ਸੰਗਤਾਂ ਨੇ ਕੀਰਤਨ ਦਾ ਅਨੰਦ ਮਾਣਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮੇਂ ਸੁੱਖਵਿੰਦਰ ਸਿੰਘ ਸਾਂਭੀ,ਜਗਮੋਹਣ ਸਿੰਘ, ਜਸਪਾਲ ਸਿੰਘ, ਮਜ਼ੈਲ ਸਿੰਘ, ਗੁਰਮੇਲ ਸਿੰਘ, ਜਤਿੰਦਰ ਸਿੰਘ, ਹੈਪੀ, ਸਿਮਰਨਜੀਤ ਸਿੰਘ, ਬੂਟਾ ਸਿੰਘ, ਬਲਜੀਤ ਸਿੰਘ, ਸੇਵਾਦਾਰ ਭਾਈ ਸਤਨਾਮ ਸਿੰਘ, ਬਚਿੱਤਰ ਸਿੰਘ, ਤੋਂ ਇਲਾਵਾ ਬਹੁਤ ਸਾਰੇ ਸੇਵਾਦਾਰਾਂ ਨੇ ਸੇਵਾ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਸਮੇਂ ਕਮੇਟੀ ਪ੍ਰਧਾਨ ਮਨਜੀਤ ਸਿੰਘ, ਬਲਜੀਤ ਸਿੰਘ,ਸਨਤੋਸ ਸਿੰਘ, ਸੁੱਖਦੇਵ ਸਿੰਘ, ਡਾਕਟਰ ਅਮਰੀਕ ਸਿੰਘ ਅਤੇ ਮੁੱਖ ਸੇਵਾਦਾਰ ਭਾਈ ਮੱਖਣ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ।

LEAVE A REPLY

Please enter your comment!
Please enter your name here