ਜਗਰਾਓਂ, 5 ਜੂਨ ( ਵਿਕਾਸ ਮਠਾੜੂ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੀ ਸਰਵ-ਉੱਚਤਾ ਲਈ ਛੁੱਟੀਆਂ ਦੌਰਾਨ ਹਫ਼ਤੇ ਲਈ ਲਗਾਏ ਜਾ ਰਹੇ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਸਕੂਲ ਦੇ ਡੀ.ਪੀ.ਈ ਸਟਾਫ਼ ਵਿਚ ਰਾਕੇਸ਼ ਕੁਮਾਰ ਦੀ ਅਗਵਾਈ ਅਧੀਨ ਅਮਨਦੀਪ ਸਿੰਘ ਅਤੇ ਮਿਸਿਜ਼ ਗੁਰਪ੍ਰੀਤ ਕੌਰ ਵੱਲੋਂ ਯੋਗਾ ਕੈਂਪ ਦੌਰਾਨ ਬਹੁਤ ਸਾਰੇ ਆਸਣ ਕਰਵਾ ਕੇ ਉਹਨਾਂ ਨੂੰ ਸਿਹਤ ਪੱਖੋਂ ਫਿਟ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ। ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਬੋਲਦਿਆਂ ਕਿਹਾ ਕਿ ਵਿਦਿਆਰਥੀ ਵਰਗ ਲਈ ਅਜਿਹੀਆਂ ਗਤੀਵਿਧੀਆਂ ਜ਼ਰੂਰੀ ਹਨ ਤਾਂ ਜੋ ਉਹਨਾਂ ਅੰਦਰ ਅਮਿਊਨ ਸਿਸਟਮ ਵਧੀਆ ਰਹਿ ਸਕੇ ਅਤੇ ਅਸੀਂ ਪ੍ਰਦੂਸ਼ਿਤ ਸਮਾਜ ਤੋਂ ਦੂਰ ਰਹਿੰਦੇ ਹੋਏ ਆਪਣੀ ਸਿਹਤ ਨੂੰ ਵਧੀਆ ਰੱਖ ਸਕੀਏ। ਅਸੀਂ ਆਪਣੇ ਬੱਚਿਆਂ ਪ੍ਰਤੀ ਅਜਿਹੇ ਪ੍ਰੋਗਰਾਮ ਹਮੇਸ਼ਾ ਉਲੀਕਦੇ ਰਹਿੰਦੇ ਹਾਂ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ, ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ, ਅਜਮੇਰ ਸਿੰਘ ਰੱਤੀਆ ਅਤੇ ਸਤਵੀਰ ਸਿੰਘ ਸੇਖੋਂ ਵੀ ਹਾਜ਼ਰ ਸਨ।