ਜਗਰਾਓਂ, 6 ਜੂਨ ( ਵਿਕਾਸ ਮਠਾੜੂ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਜਿੱਥੇ ਬੱਚਿਆ ਦੀ ਪੜ੍ਹਾਈ ਲਈ ਹਰ ਪੱਖੋ ਧਿਆਨ ਰੱਖਿਆ ਜਾ ਰਿਹਾ ਹੈ ਉੱਥੇ ਹੀ ਬੱਚਿਆਂ ਦੀਆਂ ਡਾਂਸ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਅਧਿਆਪਕਾਂ ਲਈ ਵੀ ਡਾਂਸ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਤਰ੍ਹਾਂ ਦੇ ਮੌਕੇ ਪ੍ਰਦਾਨ ਕਰਕੇ ਹੀ ਬੱਚਿਆਂ ਦੇ ਅੰਦਰਲੀ ਹਰ ਤਰ੍ਹਾਂ ਦੀ ਕਲਾ ਨਿਖਰ ਕੇ ਬਾਹਰ ਆਉਂਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਬੋਲਦਿਆ ਕਿਹਾ ਕਿ ਅਸੀਂ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀਆਂ ਮਾਨਸਿਕ ਸਮੱਸਿਆਵਾਂ ਦਾ ਵੀ ਹੱਲ ਕਰਦੇ ਹਾਂ ਤਾਂ ਜੋ ਉਹ ਕਿਸੇ ਕਿਸਮ ਦਾ ਕੋਈ ਬੋਝ ਨਾ ਰੱਖਣ। ਅਸੀਂ ਇੱਥੇ ਅਧਿਆਪਕਾਂ ਲਈ ਵੀ ਇਹ ਕਲਾਸਾਂ ਲਗਾਈਆ ਤਾਂ ਜੋ ਉਹ ਆਪਣੇ ਆਪ ਨੂੰ ਸਿਹਤ ਤੇ ਮਾਨਸਿਕ ਤੌਰ ‘ਤੇ ਫਿੱਟ ਰੱਖ ਸਕਣ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ, ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ, ਅਜਮੇਰ ਸਿੰਘ ਰੱਤੀਆਂ ਅਤੇ ਸਤਵੀਰ ਸਿੰਘ ਸੇਖੋਂ ਨੇ ਵੀ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਕੀਤੀ ਜਾ ਰਹੀ ਇਸ ਕੋਸ਼ਿਸ਼ ਦੀ ਸ਼ਲਾਘਾ ਕੀਤੀ।