Home crime ਅਸਮਾਨੀ ਬਿਜਲੀ ਡਿੱਗਣ ਨਾਲ ਪਰਿਵਾਰ ਦਾ ਹੋਇਆ ਭਾਰੀ ਨੁਕਸਾਨ

ਅਸਮਾਨੀ ਬਿਜਲੀ ਡਿੱਗਣ ਨਾਲ ਪਰਿਵਾਰ ਦਾ ਹੋਇਆ ਭਾਰੀ ਨੁਕਸਾਨ

59
0

ਅੱਗ ਨਾਲ ਤੂੜੀ ਵਾਲਾ ਛੱਡ ਮੰਜੇ ਅਤੇ ਮੋਟਰਸਾਇਕਲ ਸੜ ਕੇ ਹੋਇਆ ਸੁਆਹ

ਗੁਰਦਾਸਪੁਰ, 7 ਜੂਨ ( ਵਿਕਾਸ ਮਠਾੜੂ) -ਜਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਇਕ ਗਰੀਬ ਪਰਿਵਾਰ ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੀ ਹੋਈ ਘਰ ਦੀ ਮਾਲਕਣ ਡੋਰਸ ਨੇ ਦੱਸਿਆ ਇੱਕ ਦਮ ਅਸਮਾਨ ਚੋਂ ਬਿਜਲੀ ਚਮਕੀ ਤੇ ਉਹਨਾਂ ਦੇ ਘਰ ਵਿਚ ਬਣੇ ਤੂੜੀ ਵਾਲੇ ਸ਼ੈੱਡ ਉਪਰ ਡਿੱਗ ਪਈ ਤੂੜੀ ਵਿੱਚੋਂ ਵੱਡੀਆਂ-ਵੱਡੀਆਂ ਅੱਗ ਦੀਆਂ ਲਪਟਾਂ ਨਿੱਕਲ਼ੀਆਂ ਸ਼ੁਰੂ ਹੋਣਗੀਆਂ ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਘਰ ਵਿੱਚ ਲੱਗੇ ਮੋਟਰਸਾਇਕਲ ਮੰਜੇ ਸਾੜ ਕੇ ਸਵਾਹ ਕਰ ਦਿੱਤੇ।ਉਨ੍ਹਾਂ ਆਖਿਆ ਕਿ ਅੱਗ ਤੇ ਕਾਬੂ ਪਾਉਣ ਲਈ ਪਿੰਡ ਵਾਸੀਆਂ ਨੇ ਭਾਰੀ ਮੁਸ਼ਕਤ ਕੀਤੀ ਪਰ ਅੱਗ ਤੇ ਕਾਬੂ ਨਾ ਪੈਂਦਾ ਵੇਖ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਉਹਨਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਸੀਂ ਗਰੀਬ ਪਰਿਵਾਰ ਹਾਂ ਤੇ ਸਾਡੀ ਮੱਦਦ ਕੀਤੀ ਜਾਵੇ। ਉਧਰ ਅੱਗ ਬੁਝਾਉਣ ਪਹੁਚੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸ਼ਾਹਪੁਰ ਜਾਜਨ ਵਿੱਚ ਅਸਮਾਨੀ ਬਿਜਲੀ ਪੈਣ ਨਾਲ ਘਰ ਦੇ ਤੂੜੀ ਵਾਲੇ ਸ਼ੈੱਡ ਨੂੰ ਅੱਗ ਲੱਗੀ ਹੈ।ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਅੱਗ ਨਾਲ ਇਨ੍ਹਾਂ ਦੇ ਪਸ਼ੂਆਂ ਦੀ ਤੂੜੀ, ਮੰਜੇ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋਈਆਂ ਹੈ।

LEAVE A REPLY

Please enter your comment!
Please enter your name here