, ਗਵਰਨਰ ਨੂੰ ਡਰਾਉਣਾ ਚਾਹੁੰਦੀ ਹੈ ਸੂਬਾ ਸਰਕਾਰ : ਮਜੀਠੀਆ
ਪਟਿਆਲਾ (ਧਰਮਿੰਦਰ ) ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਫਿਰੋਜ਼ਪੁਰ ‘ਚ ਰਾਜਪਾਲ ਦੀ ਸੁਰੱਖਿਆ ‘ਚ ਕੁਤਾਹੀ ਜਾਣ ਬੁੱਝ ਕੇ ਕੀਤੀ ਗਈ ਹੈ। ਸੂਬਾ ਸਰਕਾਰ ਨਹੀ ਚਾਹੁੰਦੀ ਕਿ ਗਵਰਨਰ ਕਿਤੇ ਜਾਣ, ਇਸ ਲਿਆ ਡਰਾਇਆ ਜਾ ਰਿਹਾ ਹੈ ਤਾਂ ਜੋ ਗਵਰਨਰ ਸੂਬੇ ਦੇ ਸਰਹੱਦੀ ਇਲਾਕਿਆਂ ਵੱਲ ਮਾ ਜਾਣ। ਮਜੀਠੀਆ ਅੱਜ ਇਥੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ ਦੇ ਘਰ ਪੁੱਜੇ ਹੋਏ ਸਨ। ਮਜੀਠੀਆ ਨੇ ਕਿਹਾ ਕਿ ਜਦੋਂ ਵੀ ਗਵਰਨਰ ਪੰਜਾਬ ਚ ਦੌਰੇ ਤੇ ਨਿਕਲਦੇ ਹਨ ਤਾਂ ਸਖ਼ਤ ਟਿੱਪਣੀ ਕਰਦੇ ਹਨ, ਸ਼ਾਇਦ ਇਹੀ ਸਰਕਾਰ ਨੂੰ ਪਸੰਦ ਨਹੀਂ ਤੇ ਸਰਕਾਰ ਨਹੀਂ ਚਾਹੁੰਦੀ ਕਿ ਗਵਰਨਰ ਕਿਤੇ ਦੌਰੇ ਕਰਨ। ਉਹਨਾ ਕਿਹਾ ਕਿ ਜੇਲ ਵਿਚੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੋ ਸਕਦੀ ਹੈ ਤਾਂ ਪੰਜਾਬ ਚ ਕੁਝ ਵੀ ਹੋ ਸਕਦਾ ਹੈ। ਇਕ ਸਵਾਲ ਦੇ ਜਵਾਬ ਚ ਮਜੀਠੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀਆਂ ਗੱਲਾਂ ਨੂੰ ਤਵੱਜੋ ਨਹੀਂ ਦਿੰਦੇ। ਰਾਜੋਆਣਾ ਮਾਮਲੇ ਤੇ ਮਜੀਠੀਆ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਬਾਰੇ ਕੁਝ ਨਹੀਂ ਬੋਲ ਸਕਦੇ ਪਰ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਰਾਜੋਆਣਾ ਨੂੰ ਜਲਦ ਰਿਹਾਅ ਕੀਤਾ ਜਾਵੇ। ਮਜੀਠੀਆ ਨੇ ਕਿਹਾ ਕਿ ਮੰਤਰੀ ਕਟਾਰੂਚਕ ਖ਼ਿਲਾਫ਼ ਕਾਰਵਾਈ ਦੀ ਬਜਾਏ ਸਰਕਾਰ ਉਸ ਨਾਲ ਪਿਆਰ ਦਿਖਾ ਰਹੀ ਹੈ। ਗਵਰਨਰ ਦੇ ਹੁਕਮਾਂ ਤੋਂ ਬਾਅਦ ਵੀ ਸਰਕਾਰ ਦੀ ਚੁੱਪੀ ਕਈ ਸਵਾਲ ਖੜੇ ਕਰਦੀ ਹੈ। ਉਹਨਾ ਕਿਹਾ ਕਿ ਕੇ ਸਰਕਾਰ ਕੁਝ ਨਹੀਂ ਕਰਦੀ ਤਾਂ ਗਵਰਨਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਪੱਧਰ ਤੇ ਕਾਰਵਾਈ ਕਰਨ ਤੇ ਨੌਜਵਾਨ ਨੂੰ ਇਨਸਾਫ਼ ਦਿਵਾਉਣ।