ਮਾਮਲਾ-ਪਿੰਡ ਸ਼ੇਰਪੁਰ ਕਲਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ
ਜਗਰਾਉਂ, 9 ਜੂਨ ( ਜਗਰੂਪ ਸੋਹੀ, ਮੋਹਿਤ ਜੈਨ )-ਕਰੀਬ 3 ਮਹੀਨੇ ਪਹਿਲਾਂ ਇੱਥੋਂ ਨੇੜਲੇ ਪਿੰਡ ਸ਼ੇਰਪੁਰ ਕਲਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੀ ਸ਼ਿਕਾਇਤ ਸਤਿਕਾਰ ਕਮੇਟੀ ਨੇ ਐਸ.ਐਸ.ਪੀ. ਜਗਰਾਓਂ ਨੂੰ ਦਿਤੀ ਸੀ। ਜਿਸਨੂੰ ਕਾਰਵਾਈ ਲਈ ਡੀ.ਐਸ.ਪੀ ਜਗਰਾਉਂ ਨੂੰ ਭੇਜਿਆ ਗਿਆ ਸੀ। ਪਰ ਅਜੇ ਤੱਕ ਕੋਈ ਕਾਰਵਾਈ ਨਾ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਡੀਐਸਪੀ ਸਤਵਿੰਦਰ ਸਿੰਘ ਵਿਰਕ ਨੂੰ ਮਿਲਿਆ ਅਤੇ ਇਸ ਸੰਵੇਦਨਸ਼ੀਲ ਮਾਮਲੇ ‘ਤੇ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰਪੁਰਾ ਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਗੁਰਬਾਣੀ ਨਾਲ ਛੇੜਛਾੜ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੈਨ ਨਾਲ ਲਿਖਿਆ ਗਿਆ ਸੀ। ਜਿਸ ਸਬੰਧੀ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ। ਜਿਸ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਅਤੇ ਗ੍ਰੰਥੀ ਸਿੰਘ ਨੂੰ ਫ਼ੋਨ ’ਤੇ ਫ਼ੋਨ ’ਤੇ ਸੂਚਿਤ ਕਰ ਕੇ ਪਿੰਡ ’ਚ ਪਹੁੰਚ ਕੇ ਪੂਰੀ ਜਾਣਕਾਰੀ ਹਾਸਲ ਕਰਨ ਦੀ ਜਾਣਕਾਰੀ ਦਿਤੀ ਸੀ। ਪਰ ਫ਼ੋਨ ਕਰਨ ਤੋਂ ਬਾਅਦ ਉਨ੍ਹਾਂ ਕਾਹਲੀ ਵਿਚ ਤੇਜ ਮੀਂਹ ਹਨੇਰੀ ਦੇ ਮੌਸਮ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਪਾਵਨ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚਾ ਦਿਤਾ। ਜਿਸ ’ਤੇ ਸਤਿਕਾਰ ਕਮੇਟੀ ਵੱਲੋਂ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਉਸ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਸੰਗਤ ਵਿਚ ਰੋਸ ਹੈ।
ਕੀ ਕਹਿਣਾ ਹੈ ਡੀ.ਐਸ.ਪੀ.- ਇਸ ਸਬੰਧੀ ਡੀ.ਐਸ.ਪੀ ਸਤਵਿੰਦਰ ਸਿੰਘ ਵਿਰਕ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਸ਼ੇਰਪੁਰ ਦੇ ਉਕਤ ਮਾਮਲੇ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 12 ਮਈ, 2023 ਨੂੰ ਧਾਰਮਿਕ ਸਜਾ ਸੁਣਾ ਕੇ ਹੁਕਮ ਜਾਰੀ ਕਰ ਦਿਤੇ ਗਏ ਸਨ। ਉਸ ਤੋਂ ਬਾਅਦ ਪੁਲਿਸ ਨੂੰ ਇਸ ਮਾਮਲੇ ਵਿਚ ਕੁਝ ਕਰਨ ਦੀ ਜਰੂਰਤ ਨਹੀਂ ਰਹਿ ਜਾਂਦੀ।