ਫਾਜ਼ਿਲਕਾ, 9 ਜੂਨ (ਰੋਹਿਤ ਗੋਇਲ – ਮੋਹਿਤ ਜੈਨ) : ਪੰਜਾਬ ਸਰਕਾਰ ਦੇ ਦਿਸ਼ਾਂ—ਨਿਰਦੇਸ਼ਾ ਹੇਠ ਲੋਕਾਂ ਦੀਆਂ ਮੁਸ਼ਕਲਾਂ ਦਾ ਸੁਖਾਵੇ ਮਾਹੌਲ ਵਿਚ ਨਿਬੇੜਾ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਕੈਂਪ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹਲਾਂ ਲਈ ਵੱਖ—ਵੱਖ ਪਿੰਡਾਂ ਵਿਚ 12 ਜੂਨ 2023 ਨੂੰ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ 12 ਜੂਨ 2023 ਨੂੰ ਪਿੰਡ ਪਾਲੀ ਵਾਲਾ, ਢਾਣੀ ਰੇਸ਼ਮ ਸਿੰਘ, ਚੱਕ ਪਾਲੀ ਵਾਲਾ (ਮੋਹਲਾਂ) ਸਵੇਰੇ 11:30 ਵਜੇ ਅਤੇ ਮੰਡੀ ਅਮੀਨ ਗੰਜ (ਰੋੜਾਂ ਵਾਲੀ) ਵਿਖੇ ਦੁਪਹਿਰ 2 ਵਜੇ ਜਨਤਕ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਮੌਕੇ *ਤੇ ਹਲ ਹੋਣ ਵਾਲੀਆਂ ਸਮੱਸਿਆਵਾਂ ਦਾ ਉਥੇ ਹੀ ਨਿਪਟਾਰਾ ਕੀਤਾ ਜਾਵੇਗਾ ਅਤੇ ਬਾਕੀ ਸਮੱਸਿਆਵਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤੈਅ ਮਿਤੀ ਅਤੇ ਸਮੇਂ ਦੌਰਾਨ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਵਿਖੇ ਸ਼ਿਰਕਤ ਕੀਤੀ ਜਾਵੇ ਅਤੇ ਆਪਣੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਵਾਇਆ ਜਾਵੇ।