ਲੁਧਿਆਣਾ , 10 ਜੂਨ (ਭਗਵਾਨ ਭੰਗੂ) : ਪਾਵਰਕਾਮ ਐੰਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਪ੍ਰਧਾਨ ਮਨਿੰਦਰ ਸਿੰਘ, ਡਵੀਜ਼ਨ ਪ੍ਰਧਾਨ ਅਵਤਾਰ ਸਿੰਘ, ਸੁਖਦੀਪ ਸਿੰਘ, ਰਕੇਸ਼ ਕੁਮਾਰ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਮੁਲਾਜ਼ਮਾਂ ਵੱਲੋਂ ਪੱਕਾ ਕਰਨ ਸਮੇਤ ਆਪਣੀਆਂ ਹੋਰ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਤੇ ਪਾਵਰਕਾਮ ਟ੍ਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਦੇਖਿਆ ਕਰ ਕੇ ਪਾਵਰਕਾਮ ਤੇ ਟ੍ਾਂਸਕੋ ਦੇ ਆਊਟਸੋਰਸ਼ਿਜ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐੱਚਬੀ ਤੇ ਡਬਲਿਊ ਕਾਮਿਆਂ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰਰਾਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਤੇ ਫੀਲਡ ਦੇ ਸਮੁੱਚੇ ਵਿਭਾਗ ‘ਚ ਹਜ਼ਾਰਾਂ ਆਊਟਸੋਰਸ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਭਰਨ ਦੀ ਮੰਗ ਕਰਦੇ ਆ ਰਹੇ ਹਨ। ਇਨ੍ਹਾਂ ਉਕਤ ਸਮੂਹ ਆਊਟਸੋਰਸ਼ਿਜ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਤੇ ਟ੍ਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ, ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ ਠੇਕਾ ਮੁਲਾਜ਼ਮਾਂ ਕੋਲ ਵਿਭਾਗ ਵਿੱਚ ਸਾਲਾਂਬੱਧੀ ਕੰਮ ਦਾ ਤਜ਼ਰਬਾ ਵੀ ਹੈ।ਇਸ ਹਾਲਤ ਵਿੱਚ ਪਾਵਰਕਾਮ ਅਤੇ ਟ੍ਾਂਸਕੋ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਪੱਕਾ ਨਾ ਕਰ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਅਤੇ ਟ੍ਾਂਸਕੋ ਦੀ ਮੈਨੇਜਮੈਂਟ ਆਊਟਸੋਰਸ ਠੇਕਾ ਮੁਲਾਜ਼ਮਾਂ ਨਾਲ ਸਰਾਸਰ ਧੋਖਾ ਕਰ ਰਹੀ ਹੈ, ਜਿਸ ਦੇ ਵਿਰੋਧ ਵਜੋਂ ਪਾਵਰਕਾਮ ਤੇ ਟ੍ਾਂਸਕੋ ਦੇ ਸਮੂਹ ਆਊਟਸੋਰਸ ਠੇਕਾ ਮੁਲਾਜ਼ਮ ‘ਕੋਆਰਡੀਨੇਸ਼ਨ ਕਮੇਟੀ’ ਦੇ ਬੈਨਰ ਹੇਠ 13 ਜੂਨ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਲਗਾਤਾਰ ਧਰਨਾ ਲਾਉਣਗੇ। ਧਰਨੇ ਦੀਆਂ ਤਿਆਰੀਆਂ ਸੰਬੰਧੀ ਕਮੇਟੀ ਦੇ ਆਗੂਆਂ ਵੱਲੋਂ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਾਂਸਕੋ ਦੇ ਸਮੂਹ ਆਊਟਸੋਰਸਿਜ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ਤੇ ਵਿਭਾਗ ‘ਚ ਮਰਜ਼ ਕਰ ਕੇ ਪੱਕਾ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਕ ਆਊਟਸੋਰਸ਼ਡ ਠੇਕਾ ਮੁਲਾਜ਼ਮ ਦੀ ਤਨਖਾਹ ਘੱਟੋ-ਘੱਟ ਗੁਜ਼ਾਰੇ-ਯੋਗ ਤਨਖਾਹ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਉਟੀ ਦੌਰਾਨ ਮੌਤ ਹੋਣ ਤੇ ਵਾਰਸਾਂ ਨੂੰ ਘੱਟੋ-ਘੱਟ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਠੇਕੇਦਾਰ/ਕੰਪਨੀਆਂ ਵਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਬਕਾਇਆ ਏਰੀਅਰ/ਬੋਨਸ, ਈਪੀਐੱਫ ਦਾ ਪੁਰਾਣਾ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ ਅਤੇ ਪਿਛਲੇ ਸਮੇਂ ‘ਚ ਮੁੱਖ ਮੰਤਰੀ ਸਮੇਤ ਬਿਜਲੀ ਮੰਤਰੀ ਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਨਾਲ਼ ਹੋਈਆਂ ਪੈਨਲ ਮੀਟਿੰਗਾਂ ਵਿੱਚ ਹੋਏ ਸਮਝੌਤਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ, ਠੇਕੇਦਾਰ/ਕੰਪਨੀਆਂ ਵਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਬਕਾਇਆ ਏਰੀਅਰ/ਬੋਨਸ, ਈਪੀਐੱਫ ਦਾ ਪੁਰਾਣਾ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ ਅਤੇ ਪਿਛਲੇ ਸਮੇਂ ‘ਚ ਮੁੱਖ ਮੰਤਰੀ ਸਮੇਤ ਬਿਜਲੀ ਮੰਤਰੀ ਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਨਾਲ਼ ਹੋਈਆਂ ਪੈਨਲ ਮੀਟਿੰਗਾਂ ਵਿੱਚ ਹੋਏ ਸਮਝੌਤਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ, ਬਿਜਲੀ ਖੇਤਰ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗ ਵਿੱਚੋਂ ਬਾਹਰ ਕੀਤਾ ਜਾਵੇ। ਕਮੇਟੀ ਆਗੂਆਂ ਨੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਉਲੀਕੇ ਸੰਘਰਸ਼ ਵਿੱਚ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਅਤੇ ਸਮੂਹ ਭਰਾਤਰੀ ਜੱਥੇਬੰਦੀਆਂ ਨੂੰ ਵੀ ਇਸ ਸੰਘਰਸ਼ ‘ਚ ਹਮਾਇਤ ਕਰਨ ਦਾ ਸੱਦਾ ਦਿੱਤਾ।