ਮਾਨਸਾ, 10 ਜੂਨ (ਰਾਜੇਸ਼ ਜੈਨ) : ਮੰਤਰੀ ਮੰਡਲ ਨੇ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਨੀਤੀ ਤਿਆਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬਾ ਭਰ ਵਿਚ ਇਸ ਸਮੱਸਿਆ ਨਾਲ ਹੋਰ ਕਾਰਗਰ ਢੰਗ ਨਾਲ ਨਜਿੱਠਣ ਵਿਚ ਮਦਦ ਮਿਲੇਗੀ।ਇਹ ਨੀਤੀ ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਸ ਸਮੱਸਿਆ ਦੀ ਰੋਕਥਾਮ ਲਈ ਸਾਰੇ ਪੱਖਾਂ ਨੂੰ ਘੋਖੇਗੀ।ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅਵਾਰਾ ਪਸ਼ੂਆਂ ਦੇ ਹਮਲੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਵੱਲੋਂ ਹੁਣ 5 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਹਿਲਾਂ 1 ਲੱਖ ਰੁਪਏ ਦਾ ਮੁਆਵਜ਼ਾ ਮਿਲਦਾ ਸੀ।