ਜਗਰਾਓਂ,10 ਜੂਨ (ਬਲਦੇਵ ਸਿੰਘ) -ਮਾਨਸਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ”ਸਰਕਾਰ ਲੋਕਾਂ ਦੇ ਦੁਆਰ ” ਤਹਿਤ ਆਪਣੀਆਂ ਮੰਗਾਂ ਰੱਖਣ ਗਏ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ, ਠੇਕਾ ਮੁਲਾਜਮਾਂ ਤੇ ਦੇ ਆਗੂਆਂ ਤੇ ਲਾਠੀਚਾਰਜ ਕਰਨ ਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਦੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਖਤ ਨਿਖੇਧੀ ਕੀਤੀ ਹੈ। ਇਸ ਸਮੇਂ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ, ਮੀਤ ਪ੍ਰਧਾਨ ਸੰਜੀਵ ਸ਼ਰਮਾ ਲੁਧਿਆਣਾ, ਪਰਮਿੰਦਰ ਪਾਲ ਸਿੰਘ ਕਾਲੀਆ, ਨਵੀਂਨ ਸਚਦੇਵਾ ਆਗੂਆਂ ਨੇ ਮੰਗ ਕੀਤੀ ਕਿ ਗਿਰਫ਼ਤਾਰ ਕੀਤੇ ਆਗੂਆਂ ਨੂੰ ਬਿਨਾ ਸ਼ਰਤ ਰਿਹਾ ਕੀਤਾ ਜਾਵੇ ਉਨ੍ਹਾਂ ਦੀਆਂ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਗੱਲਬਾਤ ਰਾਂਹੀ ਹੱਲ ਕੀਤਾ ਜਾਵੇ। ਇਸ ਸਮੇਂ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਵਾਂਗ ਹੀ ਪੁਲਿਸ ਤਸ਼ੱਦਦ ਕਰਕੇ ਅਤੇ ਧੱਕੇਸ਼ਾਹੀ ਨਾਲ ਮੁਲਾਜਮਾਂ ਦੇ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ ਪਰ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਬਦਲਾਅ ਦੇ ਨਾਮ ਤੇ ਬਣੀ ਸਰਕਾਰ ਬਣਾਈ ਹੈ ਪਰ ਸੱਤਾ ਵਿਚ ਆਉਣ ਤੋਂ ਬਾਅਦ ਲੋਕਾਂ ਦੀਆਂ ਜਾਇਜ ਮੰਗਾਂ ਨੂੰ ਸੁਣਨ ਤੋਂ ਵੀ ਮੁਨਕਰ ਹੋ ਰਹੀ ਹੈ ਤੇ ਪੁਰਾਣੀਆਂ ਸਰਕਾਰਾ ਵਾਂਗ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਜਿਨ੍ਹਾਂ ਜਬਰਨ ਤੇ ਨਾਦਰਸ਼ਾਹੀ ਕਾਰਵਾਈਆਂ ਤੋਂ ਬਾਜ਼ ਆ ਜਾਵੇ , ਨਹੀਂ ਤਾਂ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Home Protest *ਠੇਕਾ ਮੁਲਾਜਮਾਂ,ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਤੇ ਮਾਨਸਾ ਵਿਖੇ ਪੁਲਿਸ ਲਾਠੀਚਾਰਜ ਉਪਰੰਤ ਗ੍ਰਿਫਤਾਰ...