ਮਾਨਸਾ (ਬੋਬੀ ਸਹਿਜਲ-ਅਸਵਨੀ) ਸਰਕਾਰੀ ਸਿਵਲ ਹਸਪਤਾਲ ਅੰਦਰ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ। ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਨਾ ਹੋਵੇ। ਇਨਾਂ੍ਹ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕਰਨ ਮੌਕੇ ਕੀਤਾ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਮਲੇ ਨੂੰ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਕਰਨ ਲਈ ਕਿਹਾ। ਉਨਾਂ੍ਹ ਕਿਹਾ ਕਿ ਹਸਪਤਾਲ ਵਿੱਚ ਦਾਖਲ ਮਰੀਜ਼ ਅਤੇ ਉਨਾਂ੍ਹ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ ਤਾਂ ਜੋ ਉਨਾਂ੍ਹ ਨੂੰ ਸੁਖਾਵਾਂ ਮਾਹੌਲ ਮਿਲ ਸਕੇ। ਉਨਾਂ੍ਹ ਹਸਪਤਾਲ ਵਿਚ ਮਰੀਜ਼ਾਂ ਦਾ ਹਾਲ-ਚਾਲ ਪੁੱਿਛਆ ਅਤੇ ਉਨਾਂ੍ਹ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨਾਂ੍ਹ ਸਥਾਨਕ ਜੱਚਾ ਬੱਚਾ ਹਸਪਤਾਲ ਵਿਖੇ ਗਰਭਵਤੀ ਅੌਰਤਾਂ ਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ੍ਹ ਕਿਹਾ ਕਿ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨਾਂ੍ਹ ਘੱਟ ਸੈਕਸ ਰੇਸ਼ੋ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਉਣ ਲਈ ਕਿਹਾ। ਇਸ ਮੌਕੇ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਫਸਰ ਡਾ. ਰੂਬੀ , ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਤੋ ਇਲਾਵਾ ਸ਼ਹਿਰ ਵਾਸੀ ਵੀ ਮੌਜੂਦ ਸਨ।