Home Protest ਕਿਸਾਨਾਂ ਨੂੰ ਸਮਰਥਨ ਦੇਣ ਪਹੁੰਚੇ ਦੇਸ਼ ਦੇ ਨਾਮੀ ਪਹਿਲਵਾਨ

ਕਿਸਾਨਾਂ ਨੂੰ ਸਮਰਥਨ ਦੇਣ ਪਹੁੰਚੇ ਦੇਸ਼ ਦੇ ਨਾਮੀ ਪਹਿਲਵਾਨ

41
0


ਪਟਿਆਲਾ (ਲਿਕੇਸ ਸ਼ਰਮਾ ) ਕਿਸਾਨੀ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਗੇਟ ਦੇ ਸਾਹਮਣੇ ਲਗਾਇਆ ਪੱਕਾ ਮੋਰਚਾ ਚੌਥੇ ਦਿਨ ’ਚ ਦਾਖਲ ਹੋ ਗਿਆ। ਇਸ ਦੌਰਾਨ ਐਤਵਾਰ ਨੂੰ ਧਰਨੇ ਦਾ ਸਮਰਥਨ ਕਰਨ ਲਈ ਦੇਸ਼ ਦੇ ਨਾਮੀ ਪਹਿਲਵਾਨ ਪਹੁੰਚੇ । ਅੰਤਰਰਾਸ਼ਟਰੀ ਕੁਸ਼ਤੀ ਖਿਡਾਰਨ ਵਿਨੇਸ਼ ਫੋਗਾਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਤੇ ਹੋਰਨਾਂ ਨਾਲ ਗੱਲਬਾਤ ਕਰਦਿਆਂ ਕਿਸਾਨੀ ਸੰਘਰਸ਼ ’ਚ ਸਾਥ ਦੇਣ ਦਾ ਭਰੋਸਾ ਦਿੱਤਾ। ਪਹਿਲਵਾਨ ਵਿਨੇਸ਼ ਫੋਗਾਟ, ਸੋਮਵੀਰ ਰਾਥੀ ਤੇ ਹਰਿਆਣਾ ਦੇ ਕਿਸਾਨ ਆਗੂ ਅਭਿਮੰਨੂ ਕੋਹਾੜ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਤੇ ਧਰਨੇ ’ਚ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ।

LEAVE A REPLY

Please enter your comment!
Please enter your name here