ਲੁਧਿਆਣਾ, 16 ਜੂਨ ( ਅਮਨਦੀਪ ਰੀਹਲ, ਵਿਕਾਸ ਮਠਾੜੂ) -ਲੁਧਿਆਣਾ ਦੀ ਗਿੱਲ ਕਲੋਨੀ ਵਿੱਚ ਦੇਰ ਸ਼ਾਮ ਦੋ ਨੌਜਵਾਨਾਂ ਵੱਲੋਂ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਸੀਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਸੀਸੀਟੀਵੀ ਫੁਟੇਜ ਵੀ ਆ ਗਈ ਹੈ ਪਰ ਇਸ ਵਿੱਚ ਕੁਝ ਵੀ ਸਪੱਸ਼ਟ ਨਹੀਂ ਹੈ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਦੂਜੇ ਪਾਸੇ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ‘ਤੇ ਪੁੱਜੇ। ਇਲਾਕੇ ਵਿੱਚ ਕੁਝ ਦਿਨ ਪਹਿਲਾਂ ਛਬੀਲ ਲਗਾਈ ਗਈ ਸੀ। ਇਸ ਦੌਰਾਨ ਇਕ ਨੌਜਵਾਨ ਨਾਲ ਝਗੜਾ ਹੋ ਗਿਆ ਅਤੇ ਇਸ ਦਾ ਨਤੀਜਾ ਇਹ ਨਿਕਲਿਆ।