ਫ਼ਤਹਿਗੜ੍ਹ ਸਾਹਿਬ, 16 ਜੂਨ (ਰਾਜੇਸ਼ ਜੈਨ – ਰਾਜਨ ਜੈਨ) : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਦੇ ਖਾਤਮੇ ਲਈ ਚਲਾਏ ਜਾ ਰਹੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 26 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਲੇਸਮੈਟ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕੋਟਕ ਮਹਿੰਦਰਾ ਬੈਕ ਵਿੱਚ ਸਹਾਇਕ ਮੈਨੇਜਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਲੈਕਟ ਕੀਤੇ ਗਏ ਨੌਜਵਾਨਾਂ ਨੂੰ ਕੋਟਕ ਮਹਿੰਦਰਾ ਬੈਂਕ ਵੱਲੋਂ 02:00 ਲੱਖ ਤੋਂ 02:50 ਲੱਖ ਰੁਪਏ ਤੱਕ ਦਾ ਸੈਲਰੀ ਪੈਕੇਜ ਆਫਰ ਕੀਤਾ ਜਾਵੇਗਾ ਅਤੇ ਤਾਇਨਾਤੀ ਚੰਡੀਗੜ੍ਹ ਟਰਾਈ ਸਿਟੀ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਭਰਤੀ ਲਈ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਇਸ ਭਰਤੀ ਲਈ ਉਮੀਦਵਾਰ ਦੀ ਉਮਰ 21 ਸਾਲ ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਉਸ ਵੱਲੋਂ 50 ਫੀਸਦੀ ਅੰਕਾਂ ਨਾਲ ਗਰੈਜੁਏਸ਼ਨ ਕਰਕੇ ਪੋਸਟ ਗਰੈਜੁਏਸ਼ਨ ਕੀਤੀ ਹੋਣੀ ਚਾਹੀਦੀ ਹੈ।ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 122 ਵਿਖੇ ਸਥਿਤ ਦਫ਼ਤਰ ਵਿੱਚ ਸਵੇਰੇ :09:30 ਵਜੇ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰਾਂ ਨੂੰ ਅਪੀਲ ਕੀਤੀ ਕਿ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਸ ਕੈਂਪ ਵਿੱਚ ਜਰੂਰ ਪਹੁੰਚਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਹੈਲਪ ਲਾਈਨ ਨੰ: 99156-82436 ਅਤੇ 62801-93527 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਹੋਰ ਨੌਕਰੀਆਂ ਲਈ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ.ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇਨ ਕਰਨਾ ਚਾਹੀਦਾ ਹੈ।