Home crime ਨਸ਼ੇ ਦੀ ਉਵਰਡੋਜ ਨਾਲ ਬੇਹੋਸ਼ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ,...

ਨਸ਼ੇ ਦੀ ਉਵਰਡੋਜ ਨਾਲ ਬੇਹੋਸ਼ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ, ਪੈਰਾਲਾਈਜ਼ ਦਾ ਵੀ ਹੋਇਆ ਸੀ ਅਟੈਕ

54
0


ਤਰਨ ਤਾਰਨ, 18 ਜੂਨ (ਅਸ਼ਵਨੀ ਕੁਮਾਰ) : ਪੰਜਾਬ ਵਿਚ ਨਸ਼ਿਆਂ ਕਾਰਨ ਜਿੱਥੇ ਪਹਿਲਾ ਹੀ ਕਈ ਘਰ ਉਜੜ ਚੁੱਕੇ ਹਨ ਉੱਥੇ ਅੱਜ ਵੀ ਇਹ ਨਸ਼ਾ ਕਈ ਨੌਜਵਾਨ ਮੌਤ ਦੇ ਮੂੰਹ ਵੱਲ ਲਿਜਾ ਰਿਹਾ ਹੈ ਤਾਜ਼ਾ ਮਾਮਲਾ ਪੱਟੀ ਦੇ ਪਿੰਡ ਪਣਗੋਟਾ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਵਿਅਕਤੀ ਹਰਪ੍ਰੀਤ ਸਿੰਘ ਜੋ ਕਿ ਨਸ਼ੇ ਕਰਨ ਦਾ ਆਦੀ ਹੈ ਅਤੇ ਬੀਤੇ ਦਿਨੀ ਉਹ ਨਸ਼ੇ ਦੀ ਹਾਲਤ ਵਿਚ ਪੱਟੀ ਦੇ ਨਜ਼ਦੀਕ ਫਲਾਂ ਦੇ ਬਾਗ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਰਿਵਾਰ ਨੂੰ ਮਿਲਿਆ ਜਿਸਨੂੰ ਤਰੁੰਤ ਪੱਟੀ ਦੇ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ, ਜਿਥੋਂ ਉਸਨੂੰ ਪੈਰਾਲਾਈਜ਼ ਦਾ ਅਟੈਕ ਆਉਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ।ਇਸ ਮੌਕੇ ਮਿਰਤਕ ਦੀ ਭੈਣ ਨੇ ਦੱਸਿਆ ਕਿ ਪੱਟੀ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਉਸਨੇ ਪੁਲੀਸ ਉੱਪਰ ਦੋਸ਼ ਲਗਾਇਆ ਕਿ ਪੁਲੀਸ ਨਸ਼ਾ ਤਸਕਰਾਂ ਦੀ ਮਦਦ ਕਰਦੀ ਹੈ। ਉਸਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਨਸ਼ਾ ਤਸਕਰਾਂ ਨੇ ਨਾਂਅ ਜਨਤਕ ਕੀਤੇ ਜਾਣ ਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਉਕਤ ਨਸ਼ਾ ਤਸਕਰਾਂ ਖਿਲਾਫ 302 ਧਾਰਾ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।ਉਧਰ ਦੂਜੇ ਪਾਸੇ ਐਂਟੀ ਡਰੱਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਮਾਨਾਵਾਂ ਨੇ ਦੱਸਿਆ ਕਿ ਨਸ਼ਾ ਪੁਲੀਸ ਦੀ ਮਿਲੀਭੁਗਤ ਨਾਲ ਹੀ ਵਿੱਕ ਰਿਹਾ ਹੈ। ਇਸ ਮੌਕੇ ਉਨ੍ਹਾਂ ਇਸ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਟੀ ਵਿਚ ਨਸ਼ਾ ਵੇਚਣ ਵਾਲੇ ਕੁਝ ਲੋਕਾਂ ਦੇ ਨਾਂ ਵੀ ਜਨਤਕ ਕੀਤੇ ਹਨ ਪਰ ਪੁਲੀਸ ਨੇ 8 ਦਿਨ ਬੀਤਣ ਤੇ ਵੀ ਕੋਈ ਕਾਰਵਾਈ ਨਹੀਂ ਕੀਤੀ। ਉਲਟਾ ਉਕਤ ਨਸ਼ਾ ਤਸਕਰ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਪੁੱਛਿਆ ਕਿ ਕਿਥੇ ਹੈ ਤੁਹਾਡੀ ਸਰਕਾਰ ਜਾਂ ਤੁਹਾਡੀ ਪੁਲੀਸ ਉਨ੍ਹਾਂ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ ਅਤੇ ਉਕਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

LEAVE A REPLY

Please enter your comment!
Please enter your name here