Home Farmer ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ...

ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ- ਪ੍ਰੋ.ਗੱਜਣ ਮਾਜਰਾ

26
0

ਮਾਲੇਰਕੋਟਲਾ 22 ਜੂਨ ( ਬੌਬੀ ਸਹਿਜਲ, ਧਰਮਿੰਦਰ)-ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ 1593 ਲੱਖ ਰੁਪਏ ਦੀ ਲਾਗਤ ਨਾਲ ਰੋਹੀੜਾ ਡਿਸਟਰੀਬਿਊਟਰੀ ਸਿਸਟਮ ਪੁਨਰਵਾਸ ਪ੍ਰੋਜੈਕਟ ਦਾ ਬਲਾਕ ਮਾਲੇਰਕੋਟਲਾ ਦੇ ਪਿੰਡ ਮੋਮਨਾਬਾਦ ਵਿਖੇ ਉਦਘਾਟਨ ਕਰਨ ਸਮੇਂ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਚਾਰੂ ਤਰੀਕੇ ਨਾਲ ਸਿੰਚਾਈ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦੀ ਮਾਤਰਾ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਖੇਤੀ ਲਾਗਤ ਦੇ ਨਾਲ ਨਾਲ ਪਾਣੀ ਦੇ ਪੱਧਰ ਨੂੰ ਸਥਿਰ ਰੱਖਿਆ ਜਾ ਸਕੇ ।ਉਨ੍ਹਾਂ ਦੱਸਿਆ ਕਿ ਰੋਹੀੜਾ ਡਿਸਟਰੀਬਿਊਟਰੀ ਦੀ ਕੁਲ ਲੰਬਾਈ 71 ਹਜ਼ਾਰ ਫੁੱਟ ਹੈ ਜਿਸ ਵਿੱਚੋਂ ਕਰੀਬ 40 ਹਜ਼ਾਰ ਫੁੱਟ ਮਾਲੇਰਕੋਟਲਾ ਮਾਈਨਰ ਅਧੀਨ ਹੈ । ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਰੀਬ 20126 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਉਪਲਬਧ ਹੋਣ ਲੱਗ ਜਾਵੇਗਾ । ਰੋਹੀੜਾ ਡਿਸਟਰੀਬਿਊਟਰੀ ਸਿਸਟਮ ਪੁਨਰਵਾਸ ਨਾਲ ਗਣਵਾਲ, ਕਲਾ,ਸ਼ੇਖ਼ੂਪੁਰਾ ਕਲਾ, ਸ਼ੇਖ਼ੂਪੁਰਾ ਖ਼ੁਰਦ, ਭੂਦਾਨ, ਭੀੜ ਅਮਾਮਗੜ੍ਹ, ਢੱਢੇਵਾਲੀ, ਦਾਏਵਾਲ, ਇਮਾਮ ਮਾਨਮਾਜਰਾ ਤੱਖਰ ਆਦਿ ਪਿੰਡਾਂ ਦੇ ਆਮ ਲੋਕਾਂ ਨੂੰ ਲਾਭ ਪੁੱਜੇਗਾ ।ਵਿਧਾਇਕ ਅਮਰਗੜ੍ਹ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਪ੍ਰਾਪਤ ਮਾਤਰਾ ਵਿੱਚ ਕੋਲਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸੂਬਾ ਸਰਕਾਰ ਰੰਗਲੇ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕਰ ਰਹੀ ਹੈ। ਜ਼ਿਲ੍ਹੇ ‘ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ ‘ਚ ਟੇਲ ਐਂਡ ਤੱਕ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ। ਪਾਣੀ ਦੀ ਸੰਯਮ ਨਾਲ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ ਹੈ , ਇਸ ਲਈ ਸਾਨੂੰ ਸਾਰਿਆ ਨੂੰ ਚਾਹੀਦਾ ਹੈ ਕਿ ਪਾਣੀ ਦੇ ਬਚਾਓ ਲਈ ਸਾਂਝੇ ਉਪਰਾਲੇ ਕਰੀਏ । ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 30 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਝੋਨੇ ਦੇ ਸੀਜ਼ਨ ਤੋਂ ਬਾਅਦ ਮੁਕੰਮਲ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here