Home ਸਭਿਆਚਾਰ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਚਾਰ ਕਿਤਾਬਾਂ ਸੁੱਖੀ ਬਾਠ, ਸ...

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਚਾਰ ਕਿਤਾਬਾਂ ਸੁੱਖੀ ਬਾਠ, ਸ ਪ ਸਿੰਘ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

44
0

ਲੁਧਿਆਣਾ 22 ਜੂਨ ( ਵਿਕਾਸ ਮਠਾੜੂ) -ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਉਘੇ ਸਮਾਜ ਸੇਵੀ ਸੁੱਖੀ ਬਾਠ ਨਾਲ ਸੰਵਾਦ ਪ੍ਰੋਗਰਾਮ ਮੌਕੇ ਚਾਰ ਕਿਤਾਬਾਂ ਦਾ ਲੋਕ ਅਰਪਣ ਕੀਤਾ ਗਿਆ। ਇਹ ਕਿਤਾਬਾਂ ਕਾਲਿਜ ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਭੱਲਾ, ਪ੍ਰੋ ਮੁਨੀਸ਼ਾ ਤੇ ਅੰਗ੍ਰੇਜ਼ੀ ਵਿਭਾਗ ਦੀਆਂ ਪ੍ਰੋਫੈਸਰਜ਼ ਡਾਃ ਸੁਸ਼ਮਿੰਦਰਜੀਤ ਕੌਰ,ਡਾ ਮਨਦੀਪ ਕੌਰ ਰੰਧਾਵਾ ਤੇ ਡਾ ਹਰਗੁਣਜੋਤ ਕੌਰ ਵੱਲੋਂ ਲਿਖੀਆਂ ਤੇ ਸੰਪਾਦਿਤ ਕੀਤੀਆਂ ਗਈਆਂ ਹਨ। ਪ੍ਰੋਗਰਾਮ ਦੇ ਆਰੰਭ ਵਿੱਚ ਡਾ. ਸ. ਪ. ਸਿੰਘ ਸਾਬਕਾ ਵਾਈਸ-ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ‘ਤੇ ਜੀ ਆਇਆ ਕਿਹਾ ਅਤੇ ਦੱਸਿਆ ਕਿ ਪੰਜਾਬ ਭਵਨ ਕੈਨੇਡਾ ਅਤੇ ਪਰਵਾਸੀ ਸਾਹਿਤ ਅਧਿਅਨ ਕੇਂਦਰ 2016 ਤੋਂ ਆਪਸ ਵਿਚ ਸਹਿਯੋਗੀ ਸੰਸਥਾਵਾਂ ਹਨ।
ਪਰਵਾਸੀ ਪੰਜਾਬੀ ਸਾਹਿਤ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਸ ਵਿਚ ਸਹਿਮਤੀ ਪੱਤਰ ਸਭ ਤੋਂ ਪਹਿਲਾਂ ਇਨ੍ਹਾਂ ਦੋਹਾਂ ਸੰਸਥਾਵਾਂ ਵਿਚਕਾਰ ਹੀ ਹੋਇਆ ਸੀ। ਸਰੀ(ਕੈਨੇਡਾ ਤੋਂ ਆਏ ਸੁੱਖੀ ਬਾਠ ਨੇ ਇਸ ਮੌਕੇ ‘ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਭਵਨ ਸਰੀ ਪਰਵਾਸੀ ਸਾਹਿਤ ਅਧਿਅਨ ਕੇਂਦਰ ਨਾਲ ਜੁੜ ਕੇ ਮਾਣ ਮਹਿਸੂਸ ਕਰਦਾ ਹੈ। ਦੋਵੇਂ ਸੰਸਥਾਵਾਂ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਭਾਸ਼ਾ ਅਤੇ ਸਾਹਿਤ ਦੇ ਨਿਰੰਤਰ ਪ੍ਰਸਾਰ ਲਈ ਕਾਰਜਸ਼ੀਲ ਰਹਿਣਗੀਆਂ। ਉਨ੍ਹਾਂ ਨੇ ਇਸ ਮੌਕੇ ਪੰਜਾਬ ਭਵਨ ਦੀਆਂ ਭਵਿੱਖ ਦੀਆਂ ਸਰਗਰਮੀਆਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।
ਪ੍ਰੋ. ਗੁਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕੀ ਮੈਨੂੰ ਅਤਿਅੰਤ ਖੁਸ਼ੀ ਹੈ ਕਿ ਸੁੱਖੀ ਬਾਠ ਨੇ ਆਪਣੇ ਪਿਤਾ ਸਰਦਾਰ ਅਰਜਨ ਸਿੰਘ ਬਾਠ ਦੀ ਯਾਦ ਵਿਚ ਸਥਾਪਤ ਕੀਤਾ। ਪੰਜਾਬ ਭਵਨ ਸਰੀ ਦੁਨੀਆ ਭਰ ਦੇ ਲੇਖਕਾਂ ਆਲੋਚਕ ਅਤੇ ਸਾਹਿਤ ਪ੍ਰੇਮੀਆਂ ਲਈ ਮੱਕੇ ਮਦੀਨੇ ਦੀ ਨਿਆਈ ਹੋ ਨਿੱਬੜਿਆ ਹੈ ਜਿੱਥੇ ਪੰਜਾਬੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੀ ਲੋੜ ਹੁੰਦੀ ਹੈ। ਆਪਣੇ ਸਾਹਿਤਕ ਤੇ ਸਭਿਆਚਾਰਕ ਪ੍ਰੋਗਰਾਮ ਕਰਨ ਵਿਚ ਮਾਣ ਮਹਿਸੂਸ ਕਰਦੇ ਹਨ।
ਸੇਵਾਮੁਕਤ ਪੁਲੀਸ ਕਮਿਸ਼ਨਰ ਸਃ ਗੁਰਪ੍ਰੀਤ ਸਿੰਘ ਤੂਰ ਨੇ ਸੁੱਖੀ ਬਾਠ ਵੱਲੋਂ ਦੇਸ਼ ਬਦੇਸ਼ ਵਿੱਚ ਨਿਭਾਈਆਂ ਜਾ ਰਹੀਆਂ ਸਾਹਿੱਤਕ, ਸੱਭਿਆਚਾਰਕ ਤੇ ਸਮਾਜਿਕ ਜੁੰਮੇਵਾਰੀਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਦੀ ਪੰਜਾਬੀ ਵਾਰਤਕ ਪੁਸਤਕ “ਪਗਡੰਡੀਆਂ ਤੋ ਸ਼ਾਹਰਾਹ ਤੱਕ”, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ, ਡਾ. ਹਰਗੁਣਜੋਤ ਕੌਰ ਅਤੇ ਡਾ. ਮਨਦੀਪ ਕੌਰ ਵੱਲੋਂ ਸੰਪਾਦਤ ਦੋ ਪੁਸਤਕਾਂ “ਆਵਰ ਟਾਈਮ ਸਟੋਰੀਜ਼ ਅਤੇ ਕਾਮਰਸ ਵਿਭਾਗ ਦੇ ਪ੍ਰੋ. ਮਨੀਸ਼ਾ ਦਾ ਹਿੰਦੀ ਕਾਵਿ ਸੰਗ੍ਰਹਿ “ਸਿਸਕੀਆਂ” ਵੀ ਲੋਕ ਅਰਪਣ ਕੀਤਾ ਗਿਆ। ਇਹਨਾਂ ਪੁਸਤਕਾਂ ਦੇ ਲੇਖਕਾਂ ਵੱਲੋਂ ਸਰੋਤਿਆਂ ਨਾਲ ਆਪਣੀਆਂ ਕਿਤਾਬਾਂ ਦੇ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਪ੍ਰੋਗਰਾਮ ਦੇ ਅਖੀਰ ਤੇ ਕਾਲਜ ਦੇ ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਭੱਲਾ ਵੱਲੋਂ ਸਭ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਸੁੱਖੀ ਬਾਠ ਜੀ ਨਾਲ ਸਾਂਝ ਸਾਡੀ ਇਹ ਸੰਸਥਾ ਅਤੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਨੂੰ ਸਕਾਰਾਤਮਕ ਊਰਜਾ ਦਿੰਦੀ ਹੈ। ਇਸ ਮੌਕੇ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਹਰਸ਼ਰਨ ਸਿੰਘ ਨਰੂਲਾ, ਮੈਂਬਰ ਹਰਦੀਪ ਸਿੰਘ, ਕੁਲਜੀਤ ਸਿੰਘ, ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ.ਟੀ., ਰਿਟਾ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ, ਸ਼ਾਇਰ ਤ੍ਰੈਲੋਚਨ ਲੋਚੀ ਅਤੇ ਸਹਿਜਪ੍ਰੀਤ ਸਿੰਘ ਮਾਂਗਟ ਮੀਤ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ. ਰਵਿੰਦਰ ਭੱਠਲ ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੀਤ ਹੀਰ ਸੰਚਾਲਕ ਪੰਜਾਬ ਭਵਨ ਜਲੰਧਰ, ਪੰਜਾਬੀ ਕਵੀ ਰਾਜਦੀਪ ਸਿੰਘ ਤੂਰ, ਰਾਜਵਿੰਦਰ ਸਮਰਾਲਾ, ਨੂਰ ਕੰਵਲ ਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ, ਡਾ. ਦਲੀਪ ਸਿੰਘ, ਪ੍ਰੋ. ਨਿਧੀ ਭਨੋਟ ਅਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਰਹੇ। ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਪ੍ਰੋਗਰਾਮ ਦਾ ਜੀਵੰਤ ਸੰਚਾਲਨ ਕੀਤਾ।

LEAVE A REPLY

Please enter your comment!
Please enter your name here