ਲੁਧਿਆਣਾ 23 ਜੂਨ (ਲਿਕੇਸ਼ ਸ਼ਰਮਾ – ਅਸ਼ਵਨੀ) : ਮੱਧ ਪ੍ਰਦੇਸ਼ ਤੋਂ ਅੰਮ੍ਰਿਤਸਰ ਵਾਘਾ ਬਾਰਡਰ ਵੇਖਣ ਆਇਆ ਖਿਡਾਰਨਾਂ ਦੀ ਅਚਾਨਕ ਲੁਧਿਆਣਾ ਰੇਲਵੇ ਸਟੇਸ਼ਨ ਪਹੁੰਚਣ ਤੇ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ,ਅੰਮ੍ਰਿਤਸਰ ਵਿਖੇ ਕਿਸੇ ਹੋਟਲ ਤੋਂ ਖਾਣਾ ਖਾਣ ਕਰਕੇ ਇਨ੍ਹਾਂ ਬੱਚਿਆਂ ਦੀ ਤਬੀਅਤ ਖਰਾਬ ਹੋਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਾਹਨੇਵਾਲ ਤੋਂ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਇਨ੍ਹਾਂ ਬੀਮਾਰ ਬਚਿਆਂ ਨੂੰ ਮਿਲਣ ਲਈ ਦੇਰ ਰਾਤ ਸਿਵਲ ਹਸਪਤਾਲ ਲੁਧਿਆਣਾ ਪਹੁੰਚੇ।ਇਸ ਦੌਰਾਨ ਇਨ੍ਹਾਂ ਬੱਚੀਆਂ ਨਾਲ ਵਿਧਾਇਕ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਨਣ ਤੋਂ ਬਾਅਦ ਸਿਵਲ ਹਸਪਤਾਲ ਦੇ ਵਿੱਚ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵੀ ਐਸ ਐਮ ਓ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਅਤੇ ਤੁਰੰਤ ਪ੍ਰਬੰਧ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ।ਇਸ ਮੌਕੇ ਹਰ ਬੱਚੀ ਦੇ ਨਾਲ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਖੁਦ ਜਾ ਕੇ ਗੱਲਬਾਤ ਕੀਤੀ ਗਈ, ਉਹਨਾਂ ਦਾ ਹਾਲ ਜਾਣਿਆ ਉਨ੍ਹਾਂ ਨੂੰ ਕੀ ਮੁਸ਼ਕਿਲ ਹੈ ਇਸ ਬਾਰੇ ਜਾਣੂ ਹੋਏ, ਬੱਚੀਆਂ ਦਾ ਇਲਾਜ ਕਰਨ ਵਾਲੇ ਡਾਕਟਰ ਨਾਲ ਵੀ ਮੁਲਾਕਾਤ ਕੀਤੀ, ਬੱਚੀਆਂ ਦੀ ਮੌਜੂਦਾ ਹਾਲਾਤਾਂ ਦੀ ਰਿਪੋਰਟ ਤੋਂ ਹਾਈਕਮਾਨ ਨੂੰ ਜਾਣੂ ਕਰਵਾਇਆ।ਇਸ ਮੌਕੇ ਵਿਧਾਇਕ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਹਾਲਤ ਅੰਮ੍ਰਿਤਸਰ ਦੇ ਕਿਸੇ ਹੋਟਲ ਤੋਂ ਮਾੜਾ ਖਾਣਾ ਖਾਣ ਕਰਕੇ ਖ਼ਰਾਬ ਹੋਈ ਸੀ, ਜਿਸ ਦੀ ਜਾਂਚ ਕਰਵਾਈ ਜਾਵੇਗੀ,ਇਨਾਂ ਹੀ ਨਹੀਂ ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚੀਆਂ ਲਈ ਮੇਰੇ ਆਪਣੇ ਘਰ ਤੋਂ ਤਾਜੀ ਖਿਚੜੀ ਸਪੈਸ਼ਲ ਬਣ ਕੇ ਆਵੇਗੀ।ਉਨ੍ਹਾਂ ਕਿਹਾ ਕਿ ਪਹਿਲਾਂ ਇਨ੍ਹਾਂ ਬੱਚੀਆਂ ਦੀ ਹਾਲਤ ਕਾਫੀ ਖਰਾਬ ਸੀ ਪਰ ਇਲਾਜ ਤੋਂ ਬਾਅਦ ਕਾਫੀ ਸੁਧਾਰ ਹੈ, ਉਨ੍ਹਾਂ ਉਮੀਦ ਜਤਾਈ ਕਿ ਜਲਦ ਹੀ ਬੱਚੇ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਪਰਤਣਗੇ।ਉਨ੍ਹਾਂ ਕਿਹਾ ਕਿ ਪਾਣੀ ਦੇ ਪ੍ਰਬੰਧ ਨੂੰ ਲੈ ਕੇ ਸਿਵਲ ਹਸਪਤਾਲ ਦੇ ਪ੍ਰਬੰਧਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਵੱਲੋਂ ਖੁਦ ਵੀ ਇਨ੍ਹਾਂ ਬੱਚਿਆਂ ਲਈ ਪਾਣੀ ਦੀਆਂ ਪੇਟੀਆਂ ਲੈਕੇ ਆਏ ਨੇ,ਉਨ੍ਹਾ ਕਿਹਾ ਕਿ ਇਨ੍ਹਾਂ ਦੀ ਦੇਖ-ਰੇਖ ਕਰਨਾ ਸਾਡੀ ਸਰਕਾਰ ਅਤੇ ਸਾਡਾ ਫਰਜ਼ ਬਣਦਾ ਹੈ।ਕਾਬਿਲੇਗੌਰ ਹੈ ਕਿ ਕੱਲ ਦੁਪਹਿਰ ਅੰਮ੍ਰਿਤਸਰ ਵਾਹਗਾ ਬਾਰਡਰ ਤੋਂ ਵਾਪਸ ਆ ਰਹੀਆਂ ਇਨ੍ਹਾਂ ਬੱਚੀਆਂ ਦੀ ਤਬੀਅਤ ਲੁਧਿਆਣਾ ਰੇਲਵੇ ਸਟੇਸ਼ਨ ਨੇੜੇ ਆ ਕੇ ਅਚਾਨਕ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਟਰੇਨ ਤੋਂ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਸੀ, ਜਿੱਥੇ ਉਨ੍ਹਾ ਦਾ ਇਲਾਜ ਚੱਲ ਰਿਹਾ ਹੈ।