Home Protest ਜਮਹੂਰੀ ਕਿਸਾਨ ਸਭਾ ਪੰਜਾਬ ਜ਼ਮੀਨਾਂ ਤੇ ਜਬਰੀ ਕਬਜ਼ਾ ਨਹੀਂ ਹੋਣ ਦੇਵੇਗੀ- ਕੋਟਉਮਰਾ,...

ਜਮਹੂਰੀ ਕਿਸਾਨ ਸਭਾ ਪੰਜਾਬ ਜ਼ਮੀਨਾਂ ਤੇ ਜਬਰੀ ਕਬਜ਼ਾ ਨਹੀਂ ਹੋਣ ਦੇਵੇਗੀ- ਕੋਟਉਮਰਾ, ਗੁੱਜਰਵਾਲ

40
0

ਡੇਹਲੋ-23 ਜੂਨ (ਜਗਜੀਤ ਸਿੰਘ ਬਾਰੂ ਸੱਗੂ) “ਕੇਂਦਰ ਤੇ ਸੂਬਾ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਲਈ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਕੌਡੀਆਂ ਮੁੱਲ ਪਾ ਕੇ ਉਨ੍ਹਾਂ ਨੂੰ ਜ਼ਮੀਨਾਂ ਤੋਂ ਜਬਰੀ ਬੇਦਖ਼ਲ ਕਰਨ ਦੀਆਂ ਵਿਉਂਤਾਂ ਬਣਾਈਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਆਨੇ ਬਹਾਨੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਦੋ ਕਿ ਚਾਹੀਦਾ ਸੀ ਕਿ ਕਿਸਾਨਾਂ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕੱਢਿਆ ਜਾਦਾ।” ਉਪਰੋਕਤ ਬਿਆਨ ਪ੍ਰੈਸ ਨੂੰ ਜਾਰੀ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਹੇ। ਉਹਨਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ( ਕੋਟਆਗਾ ) ਸਮੇਤ ਸਾਰੇ ਜ਼ਿਲ੍ਹੇ ਦੇ ਕਿਸਾਨਾਂ ਵੱਲੋ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਉਹਨਾਂ ਦੀ ਜ਼ਮੀਨਾਂ ਦੀ ਰਾਖੀ ਕੀਤੀ ਜਾਵੇਗੀ। ਕਿਸਾਨਾਂ ਦੀ ਜ਼ਮੀਨਾਂ ਤੇ ਉਹਨਾਂ ਦੀ ਸਹਿਮਤੀ ਬਿਨਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨ ਦਾ ਮਾਰਕੀਟ ਰੇਟ ਸਾਰੇ ਭੱਤਿਆਂ ਦੇ ਸਮੇਤ ਦਿੱਤਾ ਜਾਵੇ। ਸੜਕ ਦੇ ਆਸੇ ਪਾਸੇ ਬਚਦੀ ਜ਼ਮੀਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਲਈ ਰਸਤੇ, ਖਾਲ, ਪਹੀਆ ਤੇ ਮੋਟਰ ਕੁਨੈਕਸ਼ਨਾ ਦੇ ਮਸਲੇ ਹੱਲ ਕੀਤੇ ਜਾਣ।

LEAVE A REPLY

Please enter your comment!
Please enter your name here